Kangana Ranaut Controversy | ਕੰਗਨਾ ਨੇ ਮੁੜ ਛੇੜਿਆ ਪੰਜਾਬ - ਸ਼੍ਰੋਮਣੀ ਕਮੇਟੀ ਨੇ ਦਿਖਾਏ ਤਲਖ਼ ਤੇਵਰ | SGPC
Kangana Ranaut Controversy | ਕੰਗਨਾ ਨੇ ਮੁੜ ਛੇੜਿਆ ਪੰਜਾਬ - ਸ਼੍ਰੋਮਣੀ ਕਮੇਟੀ ਨੇ ਦਿਖਾਏ ਤਲਖ਼ ਤੇਵਰ | SGPC
SGPC ਨੇ ZEE STUDIO ਨੂੰ ਭੇਜਿਆ ਨੋਟਿਸ
ਭੜਕਾਊ ਦ੍ਰਿਸ਼ਾਂ ਨਾਲ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼
SGPC ਨੇ ਮੇਕਰਜ਼ ਕੋਲੋਂ ਮੰਗੀ SCRIPT
ਕੰਗਨਾ ਰਣੌਤ ਦੀ 'ਐਮਰਜੰਸੀ' ਫ਼ਿਲਮ ਦੇ ਸੀਨਜ਼ 'ਤੇ ਇਤਰਾਜ਼
'ਐਮਰਜੰਸੀ' ਫ਼ਿਲਮ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ
ਬਾਲੀਵੁੱਡ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ
ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ।
ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ।
ਗਰੇਵਾਲ ਦਾ ਕਹਿਣਾ ਹੈ ਕਿ ਇਸ ਫਿਲਮ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ।
ਐਮਰਜੈਂਸੀ ਨੂੰ ਖਤਮ ਕਰਨ ਵਿੱਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ
ਪਰ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਗਲਤ ਅਕਸ ਪੇਸ਼ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਸਰ ਬੋਰਡ ਦੇ
ਚੇਅਰਪਰਸਨ ਪ੍ਰਸੂਨ ਜੋਸ਼ੀ ਨੂੰ ਇਤਰਾਜ਼ ਭਰਿਆ ਪੱਤਰ ਭੇਜਿਆ ਗਿਆ ਹੈ।
ਇਸ ਵਿੱਚ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਨੂੰ ਰੋਕਿਆ ਜਾਵੇ ਅਤੇ
ਇਸ ਦੀ ਸਮੁੱਚੀ ਸਕਰਿਪਟ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਇਸ ਫਿਲਮ ਸਬੰਧੀ
ਇਤਰਾਜ਼ਯੋਗ ਸੀਨ ਕੱਟਣ ਮਗਰੋਂ ਇਸ ਨੂੰ ਰਿਲੀਜ਼ ਕੀਤਾ ਜਾ ਸਕੇ |
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਪ੍ਰੈਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਕੰਗਨਾ ਰਣੌਤ ਅਕਸਰ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਗੱਲਾਂ ਕਰਦੀ ਰਹਿੰਦੀ ਹੈ।
ਜਦਕਿ ਇਕ ਮੀਡੀਆ ਅਦਾਰੇ ਨੂੰ ਦਿੱਤੇ ਇੰਟਰਵੀਊ ਵਿਚ ਕੰਗਨਾ ਦਾ ਕਹਿਣਾ ਹੈ ਕਿ
ਉਸਦੀ ਫਿਲਮ ਨੂੰ ਖ਼ੁਦ ਸੈਂਸਰ ਬੋਰਡ ਨੇ ਬਿਨ੍ਹਾਂ ਕਿਸੇ ਇਤਰਾਜ਼ ਪਾਸ ਕੀਤਾ ਹੈ |
ਉਸ ਉੱਤੇ ਵਾਰ ਵਾਰ ਹਮਲੇ ਹੋ ਰਹੇ ਹਨ ਕਿਓਂਕਿ ਉਹ ਪੰਜਾਬ ਦੀਆਂ ਗ਼ਲਤ ਚੀਜ਼ਾਂ ਦੀ ਹਮੇਸ਼ਾ ਅੱਗੇ ਹੋ ਕੇ ਖੁੱਲ੍ਹ ਕੇ ਗੱਲ ਕਰਦੀ ਹੈ |