SGPC Action On Yoga Girl | ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਦੀਆਂ ਵਧੀਆਂ ਮੁਸ਼ਕਿਲਾਂ,SGPC ਨੇ ਕੀਤੀ ਕਾਰਵਾਈ
SGPC Action On Yoga Girl | ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਦੀਆਂ ਵਧੀਆਂ ਮੁਸ਼ਕਿਲਾਂ,SGPC ਨੇ ਕੀਤੀ ਕਾਰਵਾਈ
ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਪਰਿਕਰਮਾ ’ਚ ਲੜਕੀ ਨੇ ਕੀਤਾ ਯੋਗਾ
SGPC ਨੇ ਲਿਆ ਸਖ਼ਤ ਨੋਟਿਸ
ਲੜਕੀ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
ਸੋਸ਼ਲ ਮੀਡੀਆ ਇਨਫਲੂਐਂਸਰ ਹੈ ਲੜਕੀ
ਸ਼ੀਰਸ਼ ਆਸਣ ਕਰਦੀ ਨਜ਼ਰ ਆ ਰਹੀ ਲੜਕੀ
ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੇ ਮੁਆਫ਼ੀ ਮੰਗੀ
ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਨ ਵਾਲੀ
ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਖ਼ਿਲਾਫ਼ ਸ਼੍ਰੋਮਣੀ ਕਮੇਟੀ ਸਖ਼ਤ ਐਕਸ਼ਨ ਲੈ ਰਹੀ ਹੈ |
ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ
ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਲੜਕੀ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਯਾਦਾ ਨੂੰ ਠੇਸ ਪੁੱਜੀ ਹੈ, ਇਸ ਲਈ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੁਨੀਆ ਦੇ ਹਰ ਧਰਮ ਤੇ ਵਰਗ ਨਾਲ ਸਬੰਧਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਯਾਦਾ ਦਾ ਜ਼ਰੂਰ ਖਿਆਲ ਰੱਖਿਆ ਜਾਵੇ। ਇਸ ਮਾਮਲੇ ਚ ਕਾਰਵਾਈ ਬਾਰੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਜਾਣਕਾਰੀ ਦਿੱਤੀ ਹੈ |
ਜ਼ਿਕਰ ਏ ਖਾਸ ਹੈ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕੀਤਾ।
ਉਸ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰ ਸਾਂਝੀ ਕੀਤੀ।
ਜਿਸ ਚ ਅਰਚਨਾ ਮਕਵਾਨਾ ਸ਼ੀਰਸ਼ ਆਸਣ ਕਰਦੀ ਨਜ਼ਰ ਆ ਰਹੀ ਹੈ।
ਉਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਵਾਇਰਲ ਹੋ ਰਹੀ ਹੈ।
ਇਸ ਪੋਸਟ ਵਿਚ ਉਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਟੈਗ ਕੀਤਾ ਹੈ।
ਜਿਸ ਤੋਂ ਬਾਅਦ ਵੱਡੀ ਗਿਣਤੀ ਲੋਕ ਇਸ ਦਾ ਵਿਰੋਧ ਕਰ ਰਹੇ ਰਹੇ ਹਨ।
ਆਸਥਾ ਦੇ ਕੇਂਦਰ ਦਰਬਾਰ ਸਾਹਿਬ 'ਚ ਸਿੱਖ ਮਰਿਆਦਾ ਦੇ ਹੋਏ ਉਲੰਘਣ ਤੋਂ ਬਾਅਦ ਲੋਕਾਂ 'ਚ ਗੁੱਸਾ ਹੈ
ਹਾਲਾਂਕਿ ਵਿਵਾਦ ਖੜ੍ਹਾ ਹੁੰਦਾ ਵੇਖ ਅਰਚਨਾ ਮਕਵਾਨਾ ਨੇ ਮੁਆਫੀ ਵੀ ਮੰਗ ਲਈ ਹੈ।
ਤੇ ਕਿਹਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਉਸਦਾ ਕਹਿਣਾ ਹੈ ਕਿ ਉਹ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ
ਵਿਚ ਯੋਗਾ ਕਰਨਾ ਕੁੱਝ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ |
ਮੁਆਫੀ ਮੰਗਦੇ ਹੋਏ ਉਸਨੇ ਕਿਹਾ ਹੈ ਕਿ ਉਹ ਦਿਲੋਂ ਮੁਆਫੀ ਮੰਗਦੀ ਹੈ ਅਤੇ ਭਵਿੱਖ ਵਿਚ ਇਸ ਦਾ ਧਿਆਨ ਰੱਖੇਗੀ
ਕਿਰਪਾ ਕਰਕੇ ਮੁਆਫੀ ਸਵੀਕਾਰ ਕਰੋ।”
ਸੋ ਆਸਥਾ ਦੇ ਕੇਂਦਰ ਦਰਬਾਰ ਸਾਹਿਬ 'ਚ ਸਿੱਖ ਮਰਿਆਦਾ ਦੀ ਉਲੰਘਣਾ ਹੋਈ ਹੈ |
ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕੀਤਾ।
ਜਿਸ 'ਤੇ ਵੱਡੀ ਗਿਣਤੀ ਲੋਕਾਂ ਨੂੰ ਇਤਰਾਜ਼ ਹੈ |