SGPC Election : ਬੀਬੀ ਜਗੀਰ ਤੇ ਧਾਮੀ ਆਹਮੋ-ਸਾਹਮਣੇ
Punjab News : ਐਸਜੀਪੀਸੀ ਚੋਣਾਂ 'ਚ ਪ੍ਰਧਾਨਗੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਅਤੇ ਬੀਬੀ ਜਗੀਰ ਕੌਰ ਦੇ ਅਕਾਲੀ ਦਲ ਦੇ ਨਾਲ ਰਿਸ਼ਤਿਆਂ ਦੀ ਕਹਾਣੀ ਆਖਿਰਕਾਰ ਖਤਮ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਾਗੀਰ ਕੌਰ ਨਾਲ ਰਿਸ਼ਤਾ ਤੋੜ ਦਿੱਤਾ ਹੈ। ਇਕ ਰਸਮੀ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਨੇ ਬੀਬੀ ਜਾਗੀਰ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਹੈ।