Pakistan ਸਰਕਾਰ ਵੱਲੋਂ ਵੀਜ਼ਾ ਨਾ ਦੇਣ 'ਤੇ SGPC ਵਲੋਂ ਰੋਸ ਜਾਹਿਰ! |Abp Sanjha

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਪਹਿਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਖਾਸ ਤੌਰ 'ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਰੱਦ ਕੀਤੇ ਜਾਣ 'ਤੇ ਗੁੱਸਾ ਪ੍ਰਗਟ ਕੀਤਾ ਗਿਆ।

ਇਸ ਦੌਰਾਨ ਇਕ ਪ੍ਰਸਤਾਵ ਪਾਸ ਕੀਤਾ ਗਿਆ ਕਿ ਹਵਾਈ ਅੱਡੇ 'ਤੇ ਸਾਬਰਾਂ ਨੂੰ ਡਿਊਟੀ ਕਰਨ ਤੋਂ ਰੋਕਣ ਦੇ ਮੁੱਦੇ 'ਤੇ ਇਕ ਡੈਪੂਟੇਸ਼ਨ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮਿਲੇਗਾ ਅਤੇ 10-15 ਦਿਨਾਂ 'ਚ ਮਸਲਾ ਹੱਲ ਕਰ ਲਿਆ ਜਾਵੇਗਾ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਵਿੱਚ ਰੁਟੀਨ ਦੇ ਮੁੱਦਿਆਂ ਤੋਂ ਇਲਾਵਾ ਕੁਝ ਅਜਿਹੇ ਮੁੱਦੇ ਵੀ ਵਿਚਾਰੇ ਗਏ ਜੋ ਸਿੱਖਾਂ ਦੀਆਂ ਭਾਵਨਾਵਾਂ ਨਾਲ ਸਬੰਧਤ ਸਨ। ਜਿਸ ਵਿੱਚ ਸਭ ਤੋਂ ਪਹਿਲਾਂ ਭਾਰਤ ਵਿੱਚ ਹਵਾਈ ਅੱਡਿਆਂ 'ਤੇ ਸਿੱਖਾਂ ਨੂੰ ਕਿਰਪਾਨ ਨਾਲ ਡਿਊਟੀ ਕਰਨ ਤੋਂ ਰੋਕਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਵਿਦੇਸ਼ਾਂ ਵਿੱਚ ਵੀ ਲੜੀ ਗਈ ਸੀ ਅਤੇ ਜਿੱਤ ਵੀ ਪ੍ਰਾਪਤ ਹੋਈ ਸੀ ਪਰ ਸਾਡੇ ਆਪਣੇ ਦੇਸ਼ ਵਿੱਚ ਅਜਿਹਾ ਵਤੀਰਾ ਅਤਿ ਨਿੰਦਣਯੋਗ ਹੈ। ਇਸੇ ਲਈ ਇਸ ਸਬੰਧੀ ਇਕ ਡੈਪੂਟੇਸ਼ਨ ਤਿਆਰ ਕੀਤਾ ਗਿਆ ਹੈ ਜੋ ਜਲਦੀ ਹੀ ਹਵਾਬਾਜ਼ੀ ਵਿਭਾਗ ਨੂੰ ਮਿਲ ਕੇ ਇਸ ਮਸਲੇ ਦਾ ਹੱਲ ਕਰੇਗਾ।

JOIN US ON

Telegram
Sponsored Links by Taboola