ਸ਼੍ਰੋਮਣੀ ਕਮੇਟੀ ਦੇ ਰਹੀ ਕੇਂਦਰ ਸਰਕਾਰ ਨੂੰ ਸੁਨੇਹਾ, 'ਸਿੱਖ ਅਜੇ ਵੀ ਗੁਲਾਮ'
Protest for release Bandi Singhs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਲੇ ਚੋਲੇ ਤੇ ਗਲ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਨਗੇ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕਾਲੇ ਚੋਲੇ ਤੇ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਇਹ ਦਿਖਾਉਣ ਦਾ ਯਤਨ ਕੀਤਾ ਜਾਵੇਗਾ ਕਿ ਦੇਸ਼ ਵਿੱਚ ਸਿੱਖ ਅਜੇ ਵੀ ਗੁਲਾਮ ਹਨ ਤੇ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸ਼ਿਰਕਤ ਕਰਨਗੇ।
Tags :
DC Office Punjab Protest PUNJAB NEWS ABP Sanjha SGPC Protest Release Of Bandi Singh Shiromani Gurdwara Prabandhak Committee Memorandum To Deputy Commissioners Signature Campaign