SGPC ਦਾ ਵੱਡਾ ਐਕਸ਼ਨ! ਹੁਣ ਕਈ ਅਧਿਕਾਰੀਆਂ ਦੇ ਤਬਾਦਲੇ

SGPC ਦਾ ਵੱਡਾ ਐਕਸ਼ਨ! ਹੁਣ ਕਈ ਅਧਿਕਾਰੀਆਂ ਦੇ ਤਬਾਦਲੇ

ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੀਤੀ 7 ਮਾਰਚ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਗਈ ਹੈ, ਭਾਵੇਂ ਇਸ ਸੇਵਾ ਸੰਭਾਲ ਅਤੇ ਨਿਯੁਕਤੀ ਨੂੰ ਲੈ ਕੇ ਨਿਤ ਨਵਾਂ ਵਿਵਾਦ ਜਨਮ ਰਿਹਾ, ਪਰ ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਤੇ ਵੀ ਇਸਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਅਤੇ ਅਧਿਕਾਰੀ ਗੁਰਵੇਲ ਸਿੰਘ ਦੋਨਾ ਦੀਆਂ ਬਦਲੀਆ ਕਰ ਦਿਤੀਆ ਗਈਆ ਹਨ । 

ਜਸਪਾਲ ਸਿੰਘ ਹੁਣ ਸ੍ਰੀ ਦਰਬਾਰ ਸਾਹਿਬ ਦੇ ਪਰਬੰਧਾ ਵਿਚ  ਮੈਨੇਜਰ ਵਜੋਂ ਡਿਊਟੀ ਨਿਭਾਣਗੇ ਜਦ ਕਿ ਗੁਰਵੇਲ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਅਕਾਊਂਟ ਬਰਾਂਚ ਦੇ ਵਿੱਚ ਤੈਨਾਤ ਕੀਤਾ ਗਿਆ ਹੈ। ਜਸਪਾਲ ਸਿੰਘ ਦੀ ਥਾਂ 'ਤੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿਯੁਕਤ ਕੀਤਾ ਗਿਆ ਹੈ। ਜਸਪਾਲ ਸਿੰਘ ਅਤੇ ਅਧਿਕਾਰੀ -ਗੁਰਵੇਲ ਸਿੰਘ ਦੋਨਾਂ ਦੀਆਂ ਤੁਰੰਤ ਪ੍ਰਭਾਵ ਦੇ ਨਾਲ ਅੱਜ ਬਦਲੀਆਂ ਕਰ ਦਿੱਤੀਆਂ ਗਈਆਂ ਹਨ

JOIN US ON

Telegram
Sponsored Links by Taboola