Shambu Border | ਕਿਸਾਨਾਂ ਨੇ ਮਨਾਈ ਖੁਸ਼ੀ Shambu Border ਦੀਆਂ ਲਾਈਵ ਤਸਵੀਰਾਂ
Shambu Border | ਕਿਸਾਨਾਂ ਨੇ ਮਨਾਈ ਖੁਸ਼ੀ Shambu Border ਦੀਆਂ ਲਾਈਵ ਤਸਵੀਰਾਂ
ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਸ਼ੰਭੂ ਬਾਰਡਰ ਦੇ ਉੱਪਰ ਕਿਸਾਨ ਜਥੇਬੰਦੀਆਂ ਦੇ ਵੱਲੋਂ ਸ਼ਾਂਤਮਈ ਤਰੀਕੇ ਦੇ ਨਾਲ ਧਰਨਾ ਦਿੱਤਾ ਜਾ ਰਿਹਾ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵੱਲੋਂ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ ਜਿਸ ਦੇ ਵਿੱਚ ਸੱਤ ਦਿਨਾਂ ਦੇ ਅੰਦਰ ਅੰਦਰ ਜੋ ਨੈਸ਼ਨਲ ਹਾਈਵੇ ਦੇ ਉੱਪਰ ਹਰਿਆਣਾ ਸਰਕਾਰ ਦੇ ਵੱਲੋਂ ਜੋ ਸ਼ੰਭੂ ਬਾਰਡਰ ਦੇ ਉੱਪਰ ਸੱਤ ਲੇਅਰ ਦੀ ਬੈਰੀਕੇਡਿੰਗ ਕੀਤੀ ਗਈ ਹੈ ਉਸਨੂੰ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਦੂਜੀ ਤਰਫ ਕਿਸਾਨ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਕਿਸਾਨ ਆਗੂਆਂ ਦੇ ਵੱਲੋਂ ਕਿਹਾ ਗਿਆ ਹੈ ਕਿ ਹਾਲੇ ਤੱਕ ਉਹਨਾਂ ਨੂੰ ਹਾਈਕੋਰਟ ਦੇੇ ਆਦੇਸ਼ਾਂ ਦੀ ਕਾਪੀ ਪ੍ਰਾਪਤ ਨਹੀਂ ਹੋਈ ਪ੍ਰੰਤੂ ਫਿਰ ਵੀ ਕਿਸਾਨਾਂ ਦੇ ਵੱਲੋਂ ਦੇਰ ਸ਼ਾਮ ਮੀਟਿੰਗ ਕੀਤੀ ਜਾਵੇਗੀ ਅਤੇ ਅਗਲੇ ਰਣਨੀਤੀ ਬਣਾਈ ਜਾਵੇਗੀ ਕੀ ਕਿਸਾਨਾਂ ਦੇ ਵੱਲੋਂ ਕਦੋਂ ਦਿੱਲੀ ਵੱਲ ਕੂਚ ਕੀਤਾ ਜਾਵੇਗਾ।

















