ਪ੍ਰਧਾਨ ਮੰਤਰੀ ਦੇ ਦਾਅਵਿਆਂ 'ਤੇ ਕਿਸਾਨ ਆਗੂਆਂ ਦੇ ਤਿੱਖੇ ਨਿਸ਼ਾਨੇ
Continues below advertisement
ਦੇਸ਼ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਖੇਤੀ ਆਰਡੀਨੈਂਸਾਂ ਬਾਰੇ ਕਿਸਾਨਾਂ ਨੂੰ ਜੋ ਭਰੋਸਾ ਰੱਖਣ ਅਤੇ ਸਮਝਾਉਣ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਦਾ ਪੰਜਾਬ ਦੇ ਕਿਸਾਨਾਂ 'ਤੇ ਫਿਲਹਾਲ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ। ਕਿਸਾਨ ਆਗੂਆਂ ਦਾ ਗੁੱਸਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਕਿਸਾਨ 24 ਸਤੰਬਰ ਨੂੰ ਜਿੱਥੇ ਰੇਲ ਰੋਕੋ ਅੰਦੋਲਨ ਦੀ ਤਿਆਰੀ ਕਰ ਰਹੇ ਹਨ, ਉੱਥੇ ਹੀ 25 ਸਤੰਬਰ ਦੇ ਬੰਦ ਨੂੰ ਵੀ ਸਫਲ ਬਣਾਉਣ ਲਈ ਪੂਰਾ ਜ਼ੋਰ ਲਗਾ ਰਹੇ ਹਨ।
ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਨ੍ਹਾਂ ਆਰਡੀਨੈਂਸਾਂ ਦੇ ਲਾਗੂ ਹੋਣ ਨਾਲ ਇਹ ਸਪਸ਼ਟ ਹੈ ਕਿ ਮੰਡੀ ਸਿਸਟਮ ਖ਼ਤਮ ਹੋ ਜਾਏਗਾ ਅਤੇ ਸੂਬੇ ਦੀਆਂ ਮੰਡੀਆਂ ਤਬਾਹ ਹੋ ਜਾਣਗੀਆਂ। ਜਿਸ ਤੋਂ ਬਾਅਦ ਦਿੱਤੇ ਕਿਸਾਨਾਂ ਦੀ ਫਸਲ ਬਹੁਤ ਘੱਟ ਰੇਟਾਂ 'ਤੇ ਨਿੱਜੀ ਅਦਾਰਿਆਂ ਵੱਲੋਂ ਖਰੀਦੀ ਜਾਵੇਗੀ ਅਤੇ ਇਹ ਕਿਸਾਨੀ ਨੂੰ ਬਹੁਤ ਜਲਦ ਖਤਮ ਕਰ ਦੇਵੇਗਾ।
Continues below advertisement