ਸ਼੍ਰੋਮਣੀ ਅਕਾਲੀ ਦਲ ਨੇ ਮੁੜ ਚੁੱਕਿਆ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ
Continues below advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਆਪ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ। ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਤੇ ਉਹਨਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।
Continues below advertisement