Golden Temple model In Auction | ਸਿੱਖ ਭਾਵਨਾਵਾਂ ਨੂੰ ਠੇਸ ! ਮੋਦੀ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਵੀ ਨਿਲਾਮੀ 'ਚ ਰੱਖਿਆ, SGPC ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼

Continues below advertisement

Golden Temple model In Auction | ਸਿੱਖ ਭਾਵਨਾਵਾਂ ਨੂੰ ਠੇਸ ! ਮੋਦੀ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਵੀ ਨਿਲਾਮੀ 'ਚ ਰੱਖਿਆ
SGPC ਤੇ ਅਕਾਲੀ ਦਲ ਨੇ ਜਤਾਇਆ ਇਤਰਾਜ਼

#PMMOdi #Shiromaniakalidal #Sukhbirbadal #SGPC #abplive
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼-ਵਿਦੇਸ਼ ਤੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਹੋ ਰਹੀ ਹੈ। ਇਹ ਨਿਲਾਮੀ ਆਨਲਾਈਨ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਇਹ ਪੰਜਵਾਂ ਐਡੀਸ਼ਨ ਹੈ। ਇਸ ਦੇ ਲਈ pmmementos.gov.in ਨਾਮ ਦੀ ਵੈੱਬਸਾਈਟ ਬਣਾਈ ਗਈ ਹੈ। ਪਰ ਮੋਦੀ ਸਰਕਾਰ ਵੱਲੋਂ ਕੁਝ ਅਜਿਹਾ ਕੀਤਾ ਗਿਆ ਹੈ ਜਿਸ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਗਈ ਹੈ। PM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋ ਰਹੀ ਈ-ਨਿਲਾਮੀ 'ਚ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਵੀ ਨਿਲਾਮੀ 'ਚ ਰੱਖਿਆ ਗਿਆ ਜਿਸ ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ 

ਸੁਖਬੀਰ ਸਿੰਘ ਬਾਦਲ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ।

ਉਨ੍ਹਾਂ ਨੇ ਅੱਗੇ ਕਿਹਾ- ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨੀਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੇਰੀ ਪ੍ਰਧਾਨ ਮੰਤਰੀ ਸਾਹਿਬ ਨੂੰ ਸਨਿਮਰ ਬੇਨਤੀ ਕਿ ਇਸ ਨੀਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਿਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।

Continues below advertisement

JOIN US ON

Telegram