Akali dal | ਅਕਾਲੀ ਦਲ ਦੇ ਕਲੇਸ਼ ਦਰਮਿਆਨ ਵੱਡੀ ਖ਼ਬਰ - 'ਸੰਸਦੀ ਬੋਰਡ' ਦਾ ਗਠਨ
Akali dal | ਅਕਾਲੀ ਦਲ ਦੇ ਕਲੇਸ਼ ਦਰਮਿਆਨ ਵੱਡੀ ਖ਼ਬਰ - 'ਸੰਸਦੀ ਬੋਰਡ' ਦਾ ਗਠਨ
ਅਕਾਲੀ ਦਲ ਦੇ ਕਲੇਸ਼ ਦਰਮਿਆਨ ਵੱਡੀ ਖ਼ਬਰ
ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 'ਸੰਸਦੀ ਬੋਰਡ' ਦਾ ਗਠਨ
ਬਲਵਿੰਦਰ ਸਿੰਘ ਭੂੰਦੜ ਕੀਤੇ ਚੇਅਰਮੈਨ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਏ ਕਲੇਸ਼ ਵਿਚਾਲੇ ਪਾਰਟੀ ਵਲੋਂ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤਾ ਹੈ। ਚੀਮਾ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਵਿਚ ਇਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਸੰਸਦੀ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਇਸ ਕੇਮੇਟੀ ਵਿਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਇਸਤੋਂ ਪਹਿਲਾਂ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਵਿੱਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਜਦਕਿ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਰੱਖੇ ਗਏ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵਿੱਚ ਲਿਆ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।