ਸ਼ੂਟਰ ਦੀਪਕ ਮੁੰਡੀ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਜਾਵੇਗਾ, ਦੇਖੋ ਲਾਈਵ
Continues below advertisement
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੀਪਕ ਮੁੰਡੀ ਅਤੇ ਉਸ ਦੇ 2 ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਨੂੰ ਪੁਲਿਸ ਨੇ ਨੇਪਾਲ ਦੀ ਸਰਹੱਦ 'ਤੇ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਜਿਸ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਦਿੱਲੀ ਏਅਰਪੋਰਟ ਪਹੁੰਚ ਗਈ ਹੈ।ਇਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਲਿਆਂਦਾ ਜਾਵੇਗਾ। ਜਿੱਥੋਂ ਇਨ੍ਹਾਂ ਗੈਂਗਸਟਰਾਂ ਨੂੰ ਸੜਕੀ ਰਸਤੇ ਮਾਨਸਾ ਲਿਆਂਦਾ ਜਾਵੇਗਾ ਅਤੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਵੀ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਸੀ।
Continues below advertisement
Tags :
PUNJABPOLICE KapilPandit LatePunjabiSingerSidhuMoosewala DeepakMundi RajinderJoker DelhiAirport