ਮਰਹੂਮ ਪੰਜਾਬੀ ਗਾਇਕ Sidhu Moose Wala ਦੇ ਕਤਲ ਦੀ ਜਾਂਚ ਜਾਰੀ
Sidhu Moose Wala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਜਾਰੀ ਹੈ। ਇਸ ਦੌਰਾਨ ਵੱਡੀ ਖ਼ਬਰ ਆਈ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਖਿਲਾਫ ਹੁਣ ਵਿਦੇਸ਼ 'ਚ ਵੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਮੁਤਾਬਕ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ 'ਚ ਗ੍ਰਿਫਤਾਰ ਕੀਤਾ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਬਾਰੇ ਸਚਿਨ ਬਿਸ਼ਨੋਈ ਨੂੰ ਪਹਿਲਾਂ ਹੀ ਪਤਾ ਸੀ। ਦੱਸਿਆ ਜਾਂਦਾ ਹੈ ਕਿ ਸਚਿਨ ਬਿਸ਼ਨੋਈ ਵਿਦੇਸ਼ ਤੋਂ ਲਾਰੇਂਸ ਬਿਸ਼ਨੋਈ ਗੈਂਗ ਚਲਾਉਂਦੇ ਹਨ। ਸਚਿਨ ਬਿਸ਼ਨੋਈ ਨੂੰ ਲਾਰੇਂਸ ਬਿਸ਼ਨੋਈ ਦਾ ਭਾਂਜਾ ਦੱਸਿਆ ਜਾਂਦਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਕਤਲ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ 'ਤੇ ਵਿਦੇਸ਼ ਭੱਜ ਗਏ ਸੀ। ਸਚਿਨ ਨੂੰ ਅਜ਼ਰਬਾਈਜਾਨ 'ਚ ਫੜਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ।






















