ਪੜਚੋਲ ਕਰੋ
Advertisement

Sidhu Moose Wala Postmortem Report: ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਕਈ ਖੁਲਾਸੇ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿੱਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ 'ਚ ਉਨ੍ਹਾਂ ਦੇ ਕਤਲ ਨਾਲ ਜੁੜੀਆਂ ਕਈ ਗੱਲਾਂ ਸਾਹਮਣੇ ਆਈਆਂ ਹਨ। ਰਿਪੋਰਟ 'ਚ ਖੁਲਾਸਾ ਹੋਇਆ ਕਿ ਉਸ ਦੇ ਸਰੀਰ 'ਤੇ 19 ਗੋਲੀਆਂ ਦੇ ਨਿਸ਼ਾਨ ਸੀ ਅਤੇ ਜ਼ਖਮੀ ਹੋਣ ਦੇ 15 ਮਿੰਟਾਂ ਦੇ ਅੰਦਰ ਹੀ ਉਸ ਦੀ ਮੌਤ ਹੋ ਗਈ। ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਸਰੀਰ 'ਤੇ 23 ਜ਼ਖਮ ਸੀ। ਸਰੀਰ ਦੇ ਅਗਲੇ ਹਿੱਸੇ ਵਿੱਚ 14-15 ਫਾਇਰ ਕੀਤੇ ਗਏ ਸੀ। ਇਸ ਦੇ ਨਾਲ ਹੀ ਉਸ ਦੇ ਸੱਜੇ ਹੱਥ ਦੀ ਕੂਹਣੀ 'ਤੇ ਤਿੰਨ-ਚਾਰ ਗੋਲੀਆਂ ਲੱਗੀਆਂ ਸੀ। ਉਸ ਦੇ ਸਰੀਰ 'ਤੇ ਤਿੰਨ ਤੋਂ ਪੰਜ ਸੈਂਟੀਮੀਟਰ ਤੱਕ ਦੇ ਜ਼ਖਮ ਮਿਲੇ ਹਨ।
ਪੰਜਾਬ

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ

Advertisement