Sidhu Moosewala Justice । ਇਨਸਾਫ ਦੀ ਉਡੀਕ 'ਚ ਬਲਕੌਰ ਸਿੰਘ

Continues below advertisement

Sidhu moose wala: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲਗਾਤਾਰ ਸਿੱਧੂ ਦੇ ਘਰ ਆ ਰਹੇ ਹਨ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ।

ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮੂਹ ਪਾਰਟੀ ਦੇ ਲੋਕਾਂ ਨੂੰ ਮਿਲ ਕੇ ਇਨਸਾਫ ਦੀ ਮੰਗ ਕਰ ਚੁੱਕੇ ਹਨ, ਪਰ ਸਰਕਾਰ ਇਸ ਮਾਮਲੇ ਨੂੰ ਦਬਾਉਣਾ ਚਾਹੁੰਦੀ ਹੈ। ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਕਦੇ ਵੀ ਚੁੱਪ ਨਹੀਂ ਬੈਠਣਗੇ। ਇਸ ਮੌਕੇ ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਆਪਣੇ ਪੁੱਤ ਦੀ ਬਰਸੀ ਮਨਾਉਣਗੇ।

Continues below advertisement

JOIN US ON

Telegram