Sihdu Moosewals ਦੇ ਪਿਤਾ ਨੇ ਕੀਤਾ ਖੁਲਾਸਾ, ਚੋਣਾਂ 'ਚ 8 ਕਤਲ ਦੀ ਕੋਸ਼ਿਸ਼
ਏਬੀਪੀ ਸਾਂਝਾ
Updated at:
04 Jul 2022 05:01 PM (IST)
Moose Wala Murder: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਹੁਣ ਉਸ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਚੋਣਾਂ ਦੌਰਾਨ ਉਨ੍ਹਾਂ ਦੇ ਲੜਕੇ 'ਤੇ 8 ਵਾਰ ਹਮਲੇ ਹੋਏ ਸੀ। 50-60 ਲੋਕ ਸਿੱਧੂ ਨੂੰ ਮਾਰਨਾ ਚਾਹੁੰਦੇ ਸੀ। ਇਸ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਬਲਕੌਰ ਸਿੰਘ ਨੇ ਸੋਮਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਢਿੱਲਵਾ ਦੀ ਸੜਕ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਆਪਣੇ ਪੁੱਤਰ ਦੀ ਮੌਤ ਦਾ ਦਰਦ ਬਿਆਨ ਕਰਦਿਆਂ ਕਿਹਾ, ‘ਸਰਕਾਰ ਨੇ ਕੋਈ ਕਸਰ ਨਹੀਂ ਛੱਡੀ ਅਤੇ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇੰਨਾ ਹੀ ਨਹੀਂ ਇਸ ਦੀਆਂ ਖਬਰਾਂ ਵੀ ਕਾਫੀ ਪ੍ਰਸਾਰਿਤ ਹੋਈਆਂ।