Sidhu Moose Wala new song | 2 ਦਿਨ ਦਾ ਇੰਤਜ਼ਾਰ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 410 !

Continues below advertisement

Sidhu Moose Wala new song | 2 ਦਿਨ ਦਾ ਇੰਤਜ਼ਾਰ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 410 !
#SidhuMooseWala #newsong #410 #sunnymalton #Drippy #Mansa #abpsanjha 
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ,
 ਸਿੱਧੂ ਦੇ ਸਾਥੀ ਸੰਨੀ ਮਾਲਟਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।ਦਰਅਸਲ, ਸੰਨੀ ਮਾਲਟਨ ਦੀ ਇਕ ਇੰਸਟਾਗ੍ਰਾਮ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਸ ਨੇ ਇਸ ਪੋਸਟ ਵਿਚ ਉਸ ਨੇ ਇਕ ਰੀਲ ਸਾਂਝੀ ਕੀਤੀ ਹੈ ਜਿਸ ਵਿਚ ਬ੍ਰੈਂਪਟਨ ਅਤੇ ਮਾਨਸਾ ਵਿਚ ਤੂਫ਼ਾਨ ਆਉਣ ਦਾ ਇਸ਼ਾਰਾ ਕਰਦਿਆਂ ਦੋਹਾਂ ਥਾਵਾਂ ਦਾ ਤਾਪਮਾਨ ਦਰਸਾਇਆ ਗਿਆ ਹੈ।ਇਸ ਉੱਪਰ ਲਿਖਿਆ ਹੈ 'Scary Hours Alert, Nowhere is safe!' ਇਸ ਨਾਲ ਸੰਨੀ ਮਾਲਟਨ ਨੇ ਲਿਖਿਆ ਹੈ ਕਿ, "ਜੇਕਰ ਤੁਸੀਂ ਮੇਰੇ ਵੀਰ ਸਿੱਧੂ ਮੂਸੇਵਾਲਾ ਨਾਲ ਨਵੇਂ ਗਾਣੇ ਲਈ ਤਿਆਰ ਹੋ ਤਾਂ ਇਸ ਪੋਸਟ 'ਤੇ 1 ਲੱਖ ਕੁਮੈਂਟ ਕਰੋ, ਪੋਸਟ 'ਤੇ 1 ਲੱਖ ਕੁਮੈਂਟ ਪੂਰੇ ਹੁੰਦਿਆਂ ਹੀ ਇਸ ਦਾ ਪੋਸਟਰ ਜਾਰੀ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕਰ ਚੁੱਕੇ ਹਨ।ਇਸ ਤੋਂ ਪਹਿਲਾਂ ਫੈਗੀਤ Drippy ਨੇ ਸਰੋਤਿਆਂ ਮਨ ਜਿੱਤਿਆ , ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਹਮੇਸ਼ਾਂ ਹੀ ਇਸ ਤਰ੍ਹਾਂ ਦਾ ਪਿਆਰ ਮਿਲਦਾ, Drippy ਗੀਤ ਚ ਗਾਇਕ ਜੱਟ ਦੇ ਰੁਤਬੇ ਉਸ ਦੇ ਵੈਰੀਆਂ ਅਤੇ ਜੇਲ੍ਹ ਦੀ ਗੱਲ ਕਰਦਾ, ਆਪਣੇ ਪੁਰਾਣੇ ਗੀਤਾਂ ਦੀ ਤਰ੍ਹਾਂ ਇਸ ਗੀਤ ਚ ਵੀ ਗਾਇਕ ਜ਼ਿੰਦਗੀ ਦਾ ਕੁਝ ਭਰੋਸਾ ਨਾ ਹੋਣ ਦਾ ਜ਼ਿਕਰ ਕਰਦਾ ਹੈ , ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਉਨ੍ਹਾਂ ਦਾ 7ਵਾਂ ਗੀਤ ਹੈ, ਇਸ ਤੋਂ ਪਹਿਲਾਂ ਚੋਰਨੀ ਅਤੇ ਵੌਚ ਆਊਟ ਗੀਤ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ, ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਤੱਕ 6 ਗਾਣੇ ਰਿਲੀਜ਼ ਹੋ ਚੁਕੇ ਹਨ, ਜਿਨ੍ਹਾਂ ਵਿੱਚ ਐੱਸਵਾਈਐੱਲ, ਵਾਰ- ਸਿੱਖ ਜਰਨੈਲ ਹਰੀ ਸਿੰਘ ਨਲੂਆ, ਮੇਰਾ ਨਾਂ ਤੇ ਚੋਰਨੀ , ਵੌਚ ਆਊਟ ਅਤੇ ਹੁਣ ਡ੍ਰਿਪੀ ਵੀ ਸ਼ਾਮਲ ਹਨ।

Continues below advertisement

JOIN US ON

Telegram