Sikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

Continues below advertisement

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਰੂਪ ਧਾਰ ਕੇ ਲੋਕਾਂ ਨੂੰ ਮੱਥਾ ਟੇਕਣ ਵਾਲੇ ਇੱਕ ਪਾਖੰਡੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਦੀ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਸੀ ਅਤੇ ਹੁਣ ਇੱਕ ਸਿੱਖ ਸਮਾਜ ਸੇਵੀ ਨੇ ਇਸ ਦੀ ਸ਼ਿਕਾਇਤ ਡੀਸੀ ਸਾਕਸ਼ੀ ਸਾਹਨੀ ਨੂੰ ਕੀਤੀ ਹੈ। ਉਨ੍ਹਾਂ ਨੇ ਇਸ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਬੀ.ਸੀ.ਸੈੱਲ ਦੇ ਪ੍ਰਧਾਨ ਅਤੇ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਬਿਲਕੁਲ ਉਨ੍ਹਾਂ ਵਰਗਾ ਦਿਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਕਮੰਡਲ ਵੀ ਉਸ ਵਾਂਗ ਹੀ ਫੜਿਆ ਗਿਆ ਹੈ ਅਤੇ ਲੋਕ ਉਸ ਨੂੰ ਮੱਥਾ ਟੇਕ ਰਹੇ ਹਨ।

Continues below advertisement

JOIN US ON

Telegram