Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme Court

Continues below advertisement

ਸੁਪਰੀਮ ਕੋਰਟ ਨੇ ਸਿੱਖਾਂ ਅਤੇ ਸਰਦਾਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੁਟਕਲਿਆਂ ਵਿਰੁੱਧ ਬੱਚਿਆਂ ਅਤੇ ਭਾਈਚਾਰਿਆਂ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਨੂੰ ਅਹਿਮ ਮੁੱਦਾ ਕਰਾਰ ਦਿੱਤਾ ਹੈ। ਅਦਾਲਤ 2015 ਦੀ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਅਜਿਹੇ ਚੁਟਕਲਿਆਂ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ।ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਇਸ ਸਮੱਸਿਆ ਦੇ ਹੱਲ ਲਈ ਵਿਹਾਰਕ ਹੱਲ ਲੱਭਣ ਦਾ ਸੁਝਾਅ ਦਿੱਤਾ ਹੈ। ਬੈਂਚ ਨੇ ਕਿਹਾ, ਇਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਕਿ ਕੀ ਸਕੂਲਾਂ 'ਚ ਬੱਚਿਆਂ ਨੂੰ ਸੰਵੇਦਨਸ਼ੀਲ ਬਣਾਇਆ ਜਾ ਸਕਦਾ ਹੈ।

ਇਸ ਪਟੀਸ਼ਨ ਵਿੱਚ ਐਡਵੋਕੇਟ ਹਰਵਿੰਦਰ ਚੌਧਰੀ ਨੇ ਦਲੀਲ ਦਿੱਤੀ ਕਿ ਸਿੱਖਾਂ ਅਤੇ ਸਰਦਾਰਾਂ ਦਾ ਮਜ਼ਾਕ ਉਡਾਉਣ ਨਾਲ ਸੰਵਿਧਾਨ ਦੇ ਬਰਾਬਰੀ ਅਤੇ ਸਤਿਕਾਰ ਦੇ ਅਧਿਕਾਰ ਦੀ ਉਲੰਘਣਾ ਹੁੰਦੀ ਹੈ। ਅਦਾਲਤ ਨੂੰ ਸਰਕਾਰ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿ ਉਹ ਵੈੱਬਸਾਈਟਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਅਜਿਹੇ ਚੁਟਕਲਿਆਂ ਨੂੰ ਹਟਾਉਣ ਲਈ ਕਦਮ ਚੁੱਕੇ।

Continues below advertisement

JOIN US ON

Telegram