30 ਅਗਸਤ ਨੂੰ ਸਵੇਰੇ 10:30 ਵਜੇ ਪੇਸ਼ ਹੋਣ ਲਈ ਕਿਹਾ
Continues below advertisement
Kotakpura Firing Case: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਇੱਕ ਵਾਰ ਫ਼ਿਰ ਪੁੱਛਗਿੱਛ ਕਰੇਗੀ। ਇਸ ਮਾਮਲੇ 'ਚ SIT ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਹੈ। ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਸਵੇਰੇ 10.30 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੁਖਬੀਰ ਬਾਦਲ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਵੇਲੇ ਸੂਬੇ ਦੇ ਗ੍ਰਹਿ ਮੰਤਰੀ ਸਨ। ਦੱਸ ਦੇਈਏ ਕਿ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਨਿਹੱਥੇ ਸਿੱਖਾਂ ਉੱਤੇ ਪੁਲਿਸ ਫਾਇਰਿੰਗ ਦੇ ਹੁਕਮ ਕਿਸ ਨੇ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਐਸਆਈਟੀ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਗੋਲੀਬਾਰੀ ਦੇ ਸਮੇਂ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।
Continues below advertisement
Tags :
Punjab News Sukhbir Badal Shiromani Akali Dal Sumedh Saini Chandigarh Punjab Police Headquarters ABP Sanjha SIT Punjab Home Minister Punjab Police Chandigarh