Sri Akal Takhat Sahib| ਅਕਾਲੀ ਦਲ ਨਵੀਂ ਭਰਤੀ ਮਾਮਲਾ: ਕਮੇਟੀ ਨੇ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪੀ
Sri Akal Takhat Sahib| ਅਕਾਲੀ ਦਲ ਨਵੀਂ ਭਰਤੀ ਮਾਮਲਾ: ਕਮੇਟੀ ਨੇ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪੀ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਬਾਕੀ ਰਹਿ ਗਏ ਪੰਜ ਮੈਂਬਰਾਂ ਨੇ ਅੱਜ ਇਸ ਕਮੇਟੀ ਦੀ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ’ਤੇ ਇਥੇ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵੱਲੋਂ ਸਕੱਤਰੇਤ ਵਿੱਚ ਅਧਿਕਾਰੀ ਨੂੰ ਸੌਂਪੀ ਗਈ।ਬੀਬੀ ਸਤਵੰਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਮੌਜੂਦਾ ਸਥਿਤੀ ਸਬੰਧੀ ਵਿਸਥਾਰਤ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਇੱਥੇ ਨਹੀਂ ਸਨ ਪਰ ਉਨ੍ਹਾਂ ਦਫ਼ਤਰ ਵਿੱਚ ਅਧਿਕਾਰੀ ਨੂੰ ਰਿਪੋਰਟ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਵੇਰਵੇ ਜਨਤਕ ਨਹੀਂ ਕੀਤੇ ਜਾ ਸਕਦੇ।

















