ਸ੍ਰੀ ਦਰਬਾਰ ਸਾਹਿਬ ਲੰਗਰ ਘੁਟਾਲਾ ਮਾਮਲਾ : SGPC ਨੇ 51 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

Continues below advertisement

ਸ੍ਰੀ ਦਰਬਾਰ ਸਾਹਿਬ ਲੰਗਰ ਘੁਟਾਲਾ ਮਾਮਲਾ : SGPC ਨੇ 51 ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਲੰਗਰ ਘੁਟਾਲਾ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਜਾਂਚ ਕਰਵਾਈ ਗਈ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਗਏ ਕਰਮਚਾਰੀਆਂ ਵਿੱਚ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਗੁਰਦੁਆਰਾ ਪ੍ਰਬੰਧਕ ਸ਼ਾਮਲ ਹਨ ਜੋ ਉਸ ਸਮੇਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ‘ਤੇ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਜ਼ਮਾਂ ਵਿੱਚੋਂ ਦੋ ਸਟੋਰਕੀਪਰਾਂ ਨੂੰ ਮੁੱਢਲੀ ਜਾਂਚ ਦੌਰਾਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਸ ਨੂੰ ਸੰਭਾਲਣਾ ਗੁਰਦੁਆਰਿਆਂ ਦੇ ਪ੍ਰਬੰਧਕਾਂ ਅਤੇ ਸਟਾਫ ਦੀ ਮੁੱਢਲੀ ਜ਼ਿੰਮੇਵਾਰੀ ਹੈ। ਗੁਰਦੁਆਰੇ ਦੀ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

Continues below advertisement

JOIN US ON

Telegram