Amritsar airport | ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਤੋੜੇ ਪਿਛਲੇ ਰਿਕਾਰਡ
Amritsar airport | ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਤੋੜੇ ਪਿਛਲੇ ਰਿਕਾਰਡ
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਨੇ ਤੋੜੇ ਪਿਛਲੇ ਰਿਕਾਰਡ
#Amritsar #Rajasansi #srigururamdasairport #abplive
ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ |
ਇਸ ਹਵਾਈ ਅੱਡੇ ਨੇ ਨਵੰਬਰ 2023 ਵਿੱਚ ਕੁੱਲ 2,84,641 (ਲਗਭਗ 2.85 ਲੱਖ) ਯਾਤਰੀਆਂ ਦਾ ਸਵਾਗਤ ਕੀਤਾ, ਜਿਸ ਨਾਲ ਇਹ ਹਵਾਈ ਅੱਡੇ ਦੇ ਇਤਿਹਾਸ ਦਾ ਸਭ ਤੋਂ ਵੱਧ ਯਾਤਰੀਆਂ ਦੀ ਆਵਾਜਾਈ ਵਾਲਾ ਮਹੀਨਾ ਬਣ ਗਿਆ ਹੈ। ਇਸ ਵਿੱਚ 1,97,344 ਘਰੇਲੂ ਅਤੇ 87,297 ਅੰਤਰਰਾਸ਼ਟਰੀ ਯਾਤਰੀ ਸ਼ਾਮਲ ਹਨ। ਇਸੇ ਮਹੀਨੇ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਧ, ਕੁੱਲ 1903 ਹਵਾਈ ਉਡਾਣਾਂ ਦੀ ਆਵਾਜਾਈ ਦਰਜ ਕੀਤੀ ਗਈ, ਜਿਸ ਵਿੱਚ 1,411 ਘਰੇਲੂ ਅਤੇ 492 ਅੰਤਰਰਾਸ਼ਟਰੀ ਉਡਾਣਾਂ ਸ਼ਾਮਲ ਹਨ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਹਵਾਈ ਅੱਡੇ ਦੁਆਰਾ ਹਾਸਲ ਕੀਤੇ ਇਸ ਮਹੱਤਵਪੂਰਨ ਮੀਲ ਪੱਥਰ ਦਾ ਖੁਲਾਸਾ ਕੀਤਾ।
ਗੁਮਟਾਲਾ ਨੇ ਅੱਗੇ ਕਿਹਾ ਕਿ ਇਹ ਮੀਲ ਪੱਥਰ ਹਵਾਈ ਅੱਡੇ ਦੀ ਸੰਚਾਲਨ ਕੁਸ਼ਲਤਾ ਅਤੇ ਇੱਕ ਪ੍ਰਮੁੱਖ ਆਵਾਜਾਈ ਕੇਂਦਰ ਵਜੋਂ ਇਸ ਦੀ ਮਹੱਤਤਾ ਨੂੰ ਦਰਸਾਉਂਦਾ ਹੈ।
ਦੱਸ ਦਈਏ ਕਿ ਵਰਤਮਾਨ ਸਮੇਂ ਵਿੱਚ ਅੰਮ੍ਰਿਤਸਰ 10 ਅੰਤਰਰਾਸ਼ਟਰੀ ਅਤੇ 13 ਘਰੇਲੂ ਹਵਾਈ ਅੱਡਿਆਂ ਨਾਲ ਸਿੱਧਾ ਸੰਪਰਕ ਰੱਖਦਾ ਹੈ। ਇਹਨਾਂ ਵਿੱਚ ਲੰਡਨ, ਬਰਮਿੰਘਮ, ਰੋਮ, ਮਿਲਾਨ, ਵੇਰੋਨਾ, ਦੁਬਈ, ਸ਼ਾਰਜਾਹ, ਦੋਹਾ, ਸਿੰਗਾਪੁਰ ਅਤੇ ਕੁਆਲਾਲੰਪੁਰ ਵਰਗੇ ਪ੍ਰਮੁੱਖ ਸ਼ਹਿਰ ਸ਼ਾਮਲ ਹਨ। ਖਾਸ ਤੌਰ 'ਤੇ ਇੱਥੋਂ ਭਾਰਤ ਅਤੇ ਵਿਦੇਸ਼ ਦੀਆਂ 10 ਏਅਰਲਾਈਨਾਂ, ਹਫ਼ਤੇ ਵਿੱਚ ਤਕਰੀਬਨ 114 ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕਰਦੀਆਂ ਹਨ।
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...