ਮਲਵਿੰਦਰ ਸਿੰਘ ਕੰਗ ਨੇ ਆਈਏਐਸ ਸੰਜੈ ਪੋਪਲੀ ਦੇ ਬੇਟੇ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸੰਜੈ ਪੋਪਲੀ ਦੇ ਬੇਟੇ ਕਾਰਤਿਕ ਦੀ ਮੌਤ ’ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੰਜੈ ਪੋਪਲੀ ਦੇ ਬੇਟੇ ਵੱਲੋਂ ਆਤਮ ਹੱਤਿਆ ਕਰਨ ਦੀ ਖ਼ਬਰ ਸੁਣ ਕੇ ਸਭ ਨੂੰ ਬੇਹੱਦ ਦੁੱਖ ਹੋਇਆ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਦੁੱਖ ਸਹਿਣ ਕਰਨ ਦੀ ਸ਼ਕਤੀ ਦੇਵੇ। ਕੰਗ ਨੇ ਕਿਹਾ ਕਿ ਵਿਜੀਲੈਂਸ ਦੇ ਛਾਪੇ ਦੌਰਾਨ ਪੋਪਲੀ ਦੇ ਘਰ ਤੋਂ ਕਰੋੜਾਂ ਰੁਪਏ ਦਾ ਸੋਨਾ, ਚਾਂਦੀ ਅਤੇ ਨਗਦੀ ਬਰਾਮਦ ਹੋਏ ਸੀ। ਅਧਿਕਾਰੀ ਪੋਪਲੀ ਦੇ ਭ੍ਰਿਸ਼ਟਾਚਾਰ ਦਾ ਬੁਰਾ ਅਸਰ ਉਨ੍ਹਾਂ ਦੇ ਬੇਟੇ ’ਤੇ ਪਿਆ। ਇਸ ਘਟਨਾ ਨਾਲ ਸਾਰੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਿੱਖਿਆ ਲੈਣੀ ਦੀ ਜ਼ਰੂਰਤ ਹੈ।