Operation Blue Star ਦੀ ਬਰਸੀ ਮੌਕੇ SGPC ਪ੍ਰਧਾਨ Harjinder Dhami ਦਾ ਬਿਆਨ
Operation Blue Star Anniversary: ਅੱਜ ਅੰਮ੍ਰਿਤਸਰ 'ਚ ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਸ਼ਾਂਤੀਪੂਰਵਕ ਮਨਾਈ ਗਈ।ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਵਿਖੇ ਨਤਮਸਤਕ ਹੋਈ।
1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਆਖਿਆ ਕਿ ਇਸ ਆਪ੍ਰੇਸ਼ਨ ਦੌਰਾਨ ਬੱਚਿਆਂ ਤੇ ਬਜ਼ੁਰਗਾਂ ਸਮੇਤ ਸ਼ਹੀਦੀਆਂ ਹੋਈਆਂ ਸਨ।" ਆਪਣੇ ਸੰਬੋਧਨ ਦੌਰਾਨ ਜਥੇਦਾਰ ਨੇ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਕੌਮ ਦੇ ਅੱਗੇ ਕਈ ਚੁਣੌਤੀਆਂ ਖੜ੍ਹੀਆਂ ਹਨ।
ਜਥੇਦਾਰ ਨੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਕਿਹਾ, ''ਸਿੱਖ ਕੌਮ ਨੂੰ ਆਰਥਿਕ, ਸਮਾਜਿਕ, ਧਾਰਮਿਕ ਤੇ ਰਾਜਨੀਤਕ ਤੌਰ 'ਤੇ ਕਮਜ਼ੋਰ ਕਰਨ ਦੀ ਨੀਤੀ ਮਰਹੂਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਤਿਆਰ ਕੀਤੀ ਗਈ ਸੀ।'' ਉਨ੍ਹਾਂ ਕਿਹਾ ਕਿ ''ਇਹ ਨੀਤੀਆਂ 1947 ਵਿੱਚ ਹੀ ਬਣ ਗਈਆਂ ਸਨ। ਇਸ ਦਾ ਸਿੱਟਾ 1984 ਵਿੱਚ ਅਕਾਲ ਤਖ਼ਤ ਤੇ ਹੋਰ ਧਾਰਮਿਕ ਸਥਾਨਾਂ ਉੱਪਰ ਹਮਲੇ ਦੇ ਰੂਪ ਵਿੱਚ ਸਾਹਮਣੇ ਆਇਆ।"