ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਖਿਆ ਕਿ ਇਸ ਵੇਲੇ ਆਪਸੀ ਵਖਰੇਵੇ ਅਤੇ ਅਹਿਮ (ਹਉਮੈ) ਨੂੰ ਛੱਡ ਕੇ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕੱਢੇ ਜਾਣ ਵਾਲੇ ਨਗਰ ਕੀਰਤਨ ਦੀ ਰੂਪ ਰੇਖਾ ਬਾਰੇ ਵੀ ਜਾਣਕਾਰੀ ਦਿੱਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਵਿੱਚ ਅਕਾਲੀ ਦਲ ’ਚ ਆਈ ਤਰੇੜ ਅਤੇ ਬਣੇ ਦੋ ਧੜਿਆਂ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਇਹ ਕੋਈ ਚੰਗਾ ਸੰਕੇਤ ਨਹੀਂ ਹੈ, ਇਸ ਵੇਲੇ ਕੌਮ ਪਹਿਲਾਂ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਦੋਵੇਂ ਧੜੇ ਆਪਸੀ ਅਹਿਮ ਅਤੇ ਵਖਰੇਵਿਆਂ ਨੂੰ ਛੱਡ ਕੇ ਇੱਕਜੁੱਟ ਹੋਣ।






















