STF Raid | STF ਵੱਲੋਂ ਸ਼ੀਸ਼ਨ ਮਿੱਤਲ ਦੇ ਸਹੁਰੇ ਪਰਿਵਾਰ ਤੇ ਰਿਸ਼ਤੇਦਾਰਾਂ ਘਰ ਛਾਪੇਮਾਰੀ
STF Raid | STF ਵੱਲੋਂ ਸ਼ੀਸ਼ਨ ਮਿੱਤਲ ਦੇ ਸਹੁਰੇ ਪਰਿਵਾਰ ਤੇ ਰਿਸ਼ਤੇਦਾਰਾਂ ਘਰ ਛਾਪੇਮਾਰੀ
STF ਵੱਲੋਂ ਪੰਜਾਬ-ਹਰਿਆਣਾ ‘ਚ 13 ਥਾਵਾਂ ‘ਤੇ ਛਾਪੇਮਾਰੀ
ਸ਼ੀਸ਼ਨ ਮਿੱਤਲ ਦੇ ਸਹੁਰੇ ਪਰਿਵਾਰ ਤੇ ਰਿਸ਼ਤੇਦਾਰਾਂ ਘਰ ਛਾਪੇਮਾਰੀ
ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਛਾਪੇਮਾਰੀ
13 ਦੇ ਲਗਭਗ ਟਿਕਾਣਿਆਂ 'ਤੇ ਛਾਪੇ
ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਸਮੇਤ,ਬਠਿੰਡਾ, ਮੁਹਾਲੀ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇੰਨਾ ਹੀ ਨਹੀਂ STF ਨੇ ਸ਼ੀਸ਼ਨ ਮਿੱਤਲ ਦੇ ਸਹੁਰੇ ਘਰ ਗਿੱਦੜਬਹਾ ਮੰਡੀ ਵੀ ਦਸਤਕ ਦਿੱਤੀ |
ਐਸਟੀਐਫ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਜੇਲ੍ਹ ਵਿੱਚ ਬੰਦ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਹਨ।
ਤੇ ਨਸ਼ਾ ਤਸਕਰੀ ਨਾਲ ਜੁੜ ਕੇ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਹੈ।
ਸ਼ੀਸ਼ਨ ਮਿੱਤਲ ਦੇ ਹੁਣ ਤੱਕ 20 ਤੋਂ ਵਧੇਰੇ ਬੈਂਕ ਖਾਤਿਆਂ ਅਤੇ ਬੈਂਕ ਲਾਕਰਾਂ ਨੂੰ ਐਸਟੀਐਫ ਵੱਲੋਂ ਸੀਲ ਕੀਤਾ ਜਾ ਚੁੱਕਿਆ ਹੈ।
ਐਸਟੀਐਫ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਫਿਰ STF ਨੇ ਤਲਾਸ਼ੀ ਲਈ ਹੈ। ਤਲਾਸ਼ੀ ਦੌਰਾਨ ਵਿਜੀਲੈਂਸ ਨੂੰ ਕਈ ਅਹਿਮ ਸੁਰਾਗ ਮਿਲੇ ਹਨ।ਐਸਟੀਐਫ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਾਰੇ ਸਰਚ ਆਪ੍ਰੇਸ਼ਨ ਦੀ ਮੁਕੰਮਲ ਵੀਡੀਓਗ੍ਰਾਫੀ ਕੀਤੀ ਗਈ। ਇਸ ਦੌਰਾਨ ਐਸਟੀਐਫ ਦੇ ਹੱਥ ਕਈ ਠੋਸ ਸਬੂਤ ਵੀ ਲੱਗ ਚੁੱਕੇ ਹੋਣ ਦਾ ਦਾਅਵਾ ਸੂਤਰਾਂ ਵੱਲੋਂ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।