Stubble burning : Punjab 'ਚ ਪਰਾਲੀ ਸਾੜਣ ਦੇ 3700 ਮਾਮਲੇ ਦਰਜ, Tarn-Taran ਪਹਿਲੇ ਨੰਬਰ 'ਤੇ

Continues below advertisement

Punjab News: 15 ਸਤੰਬਰ ਤੋਂ 22 ਅਕਤੂਬਰ 2022 ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 3,700 ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ 60 ਫੀਸਦੀ ਮਾਮਲੇ ਮਾਝਾ ਖੇਤਰ ਦੇ ਤਿੰਨ ਜ਼ਿਲ੍ਹਿਆਂ- ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹਨ। ਲੁਧਿਆਣਾ ਦੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ 1,034 ਮਾਮਲੇ ਸਾਹਮਣੇ ਆਏ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਤੋਂ 895 ਅਤੇ ਗੁਰਦਾਸਪੁਰ ਤੋਂ 324 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਸੂਬੇ ਭਰ ਵਿੱਚ ਪਰਾਲੀ ਸਾੜਨ ਦੇ ਕੁੱਲ 3,696 ਮਾਮਲੇ ਸਾਹਮਣੇ ਆਏ ਹਨ।

Continues below advertisement

JOIN US ON

Telegram