Stubble Burning : ਪਰਾਲੀ ਸਾੜਨ ਦੇ ਕੇਸਾਂ 'ਚ ਹੋ ਰਿਹਾ ਇਜ਼ਾਫਾ

Continues below advertisement

Stubble Burning: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਕਮੀ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਗੁਆਂਢੀ ਸੂਬੇ ਵਿੱਚ ਅਜਿਹੀ ਕਮੀ ਨਹੀਂ ਦੇਖੀ ਗਈ। ਖੱਟਰ ਨੇ ਇਹ ਵੀ ਕਿਹਾ ਕਿ ਪਰਾਲੀ ਸਾੜਨ ਦੇ ਮੁੱਦੇ ਦੇ ਸਥਾਈ ਹੱਲ ਵੱਲ ਕਦਮ ਚੁੱਕਦਿਆਂ ਕਿਸਾਨਾਂ ਤੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦਣ ਦੇ ਮਾਮਲੇ ਦੀ ਘੋਖ ਕਰਨ ਲਈ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ।

Continues below advertisement

JOIN US ON

Telegram