Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|

Continues below advertisement

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਪਾਰਟੀ ਦੇ ਵਿੱਚ ਸ਼ਾਮਿਲ ਕਰ ਲਿਆ ਗਿਆ ਉਸ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਹੀ ਜੰਮੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਹੀ ਮਰਨਗੇ ਉਹਨਾਂ ਦਾ ਕਹਿਣਾ ਸੀ ਕਿ ਕਾਫੀ ਲੰਬੇ ਸਮੇਂ ਤੋਂ ਉਹ ਇਹ ਮੰਗ ਕਰ ਰਹੇ ਸਨ ਕਿ ਉਹਨਾਂ ਨੂੰ ਪਾਰਟੀ ਦੀ ਮੁੱਖ ਧਾਰਾ ਦੇ ਵਿੱਚ ਫਿਰ ਸ਼ਾਮਿਲ ਕੀਤਾ ਜਾਵੇ ਜਿਸ ਦੀ ਹਾਈ ਕਮਾਂਡ ਨੇ ਬੇਨਤੀ ਪ੍ਰਵਾਨ ਕੀਤੀ ਤੇ ਉਹਨਾਂ ਨੂੰ ਸ਼ਾਮਿਲ ਕਰ ਲਿਆ ਗਿਆ ਉਹਨਾਂ ਨੇ ਕਿਹਾ ਕਿ ਉਹ ਦਿਨ ਰਾਤ ਪਾਰਟੀ ਲਈ ਕੰਮ ਕਰਨਗੇ ਅਤੇ ਪਾਰਟੀ ਨੂੰ ਲਾਮਬੰਦ ਕਰਕੇ ਇੱਕ ਝੰਡੇ ਥੱਲੇ ਇਕੱਠੇ ਹੋ ਕੇ ਕੰਮ ਕਰਨ ਲਈ ਲਾਮਬੱਧ ਕਰਨਗੇ ਉਹਨਾਂ ਕਿਹਾ ਕਿ ਜਿਹੜੇ ਲੀਡਰ ਪਾਰਟੀ ਤੇ ਮੁੱਖਧਾਰਾ ਤੋਂ ਲਾਂਭੇ ਹੋ ਕੇ ਕੰਮ ਕਰ ਰਹੇ ਨੇ ਉਹਨਾਂ ਦਾ ਵੀ ਤਰਲਾ ਕਰਨਗੇ ਕਿ ਸਾਰੇ ਹੀ ਇੱਕ ਝੰਡੇ ਥੱਲੇ ਇਕੱਠੇ ਹੋ ਜਾਣ ਨਾਲ ਹੀ ਉਹਨਾਂ ਨੇ ਵਿਰੋਧੀਆਂ ਤੇ ਤੰਜ ਕਸਦੇ ਹੋਏ ਕਿਹਾ ਕਿ ਤਕੜੇ ਹੋ ਜਾਣ ਹੁਣ ਤਗੜੇ ਮੁਕਾਬਲੇ ਦੇ ਨਾਲ ਉਹਨਾਂ ਦੇ ਨਾਲ ਨਜਿੱਠਿਆ ਜਾਵੇਗਾ।

Continues below advertisement

JOIN US ON

Telegram