Sukhbir Badal | Akali Dal ਦਾ ਕੱਖ ਨਹੀਂ ਰਿਹਾ -Bhagwant Mann
Sukhbir Badal | Akali Dal ਦਾ ਕੱਖ ਨਹੀਂ ਰਿਹਾ -Bhagwant Mann
CM ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਮਾਨ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ 'ਚ ਲੜਨਾ ਹੈ | ਉਨ੍ਹਾਂ ਕਿਹਾ ਕਿ ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੜਦੇ ਹਾਂ। ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ, ਅਸੀਂ ਚੰਗੇ ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ।
ਸੜਕਾਂ 'ਤੇ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ, ਅਸੀਂ 'ਸੜਕ ਸੁਰੱਖਿਆ ਫੋਰਸ' ਬਣਾਈ ਅਤੇ ਇਸ ਨੂੰ 'ਨਵੀਨਤਮ ਵਿਸ਼ੇਸ਼ਤਾਵਾਂ' ਵਾਲੇ ਵਾਹਨ ਦਿੱਤੇ ਹਨ। ਇਸ ਕਾਰਨ ਪਿਛਲੇ ਛੇ ਮਹੀਨਿਆਂ ਵਿੱਚ ਮੌਤਾਂ ਵਿੱਚ 45 ਫੀਸਦੀ ਦੀ ਕਮੀ ਆਈ ਹੈ। ਐਸਐਸਐਫ ਕਾਰਨ ਟਰੈਫਿਕ ਜਾਮ ਵੀ ਕਾਫੀ ਘੱਟ ਹੋਏ ਹਨ।






















