ਦੋਹਰੇ ਸੰਵਿਧਾਨ ਮਾਮਲੇ 'ਚ Hoshiarpur court 'ਚ Sukhbir Badal ਹੋਏ ਪੇਸ਼

Continues below advertisement

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਸੁਣਵਾਈ ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਹੋਈ। ਇੱਥੇ ਦਾਇਰ ਪਟੀਸ਼ਨ ਵਿੱਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ 6 ਮਹੀਨੇ ਪਹਿਲਾਂ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਅਕਾਲੀ ਦਲ ਸਿਆਸੀ ਪਾਰਟੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ। ਇਸ ਲਈ ਇਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ। 2009 ਵਿੱਚ ਹੁਸ਼ਿਆਰਪੁਰ ਦੇ ਬਲਵੰਤ ਸਿੰਘ ਖੇੜਾ ਨੇ ਅਦਾਲਤ ਵਿੱਚ ਕੇਸ ਕੀਤਾ ਸੀ ਕਿ ਅਕਾਲੀ ਦਲ ਨੇ ਦੋਹਰੇ ਮਾਪਦੰਡਾਂ ’ਤੇ ਪਾਰਟੀ ਦੀ ਪਛਾਣ ਹਾਸਲ ਕੀਤੀ ਹੈ। ਹੁਸ਼ਿਆਰਪੁਰ ਕੋਰਟ ਨੇ ਹਾਈ ਕੋਰਟ ਨੂੰ ਭੇਜ ਦਿੱਤਾ ਸੀ। ਹਾਲਾਂਕਿ ਹਾਈਕੋਰਟ ਨੇ ਇਸਨੂੰ ਵਾਪਸ ਹੁਸ਼ਿਆਰਪੁਰ ਕੋਰਟ ਨੂੰ ਭੇਜ ਦਿੱਤਾ ਹੈ। ਪਟੀਸ਼ਨਰ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਕਾਲੀ ਦਲ ਧਾਰਮਿਕ ਚੋਣਾਂ ਵਿੱਚ ਵੀ ਹਿੱਸਾ ਲੈਂਦਾ ਹੈ।

Continues below advertisement

JOIN US ON

Telegram