ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਅਜੇ ਤੱਕ ਨਹੀਂ ਮਿਲੇ ਸੰਮਨ

SIT in Kotkapura firing incident: : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ। ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

JOIN US ON

Telegram
Sponsored Links by Taboola