ਸੁਖਬੀਰ ਬਾਦਲ ਨੇ ਕਿਉਂ ਕਿਹਾ ਕੈਪਟਨ ਨੂੰ ਵੀ ਮਿਲੇਗੀ ਸਜ਼ਾ ?

Continues below advertisement
ਪੰਜਾਬ 'ਚ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਬੀਜੇਪੀ ਨਾਲ ਗਠਜੋੜ ਤਹਿਤ ਚੋਣ ਲੜਦਾ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਜੇਪੀ ਦੀ ਕਾਫੀ ਸਮੇਂ ਇਕੱਲਿਆਂ ਪੰਜਾਬ 'ਚ ਚੋਣਾਂ ਲੜਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋ ਜਾਵੇਗੀ। ਸੁਖਬੀਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਕਿਹੜੀ ਪਾਰਟੀ ਉਨ੍ਹਾਂ ਦੇ ਹਿੱਤਾਂ 'ਚ ਗੱਲ ਕਰਦੀ ਹੈ। ਸੁਖਬੀਰ ਬਾਦਲ ਪਤਨੀ ਹਰਸਿਮਰਤ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹੋਏ ਸਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਲੋਕਤੰਤਰੀ ਅਧਿਕਾਰ ਹੈ। ਨਾਲੇ ਉਨ੍ਹਾਂ ਦੀ ਇੱਛਾ ਪੂਰੀ ਹੋ ਜਾਵੇਗੀ। ਕਿਸਾਨਾਂ ਵੱਲੋਂ ਕੀਤੇ ਐਲਾਨ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਪੰਜਾਬ ਫੇਰੀ ‘ਤੇ ਵਿਰੋਧ ਕੀਤਾ ਜਾਵੇਗਾ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਗੇ ਪਰ ਕੇਂਦਰ ਸਰਕਾਰ ਨੂੰ ਵੀ ਆਪਣੇ ਇਸ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
Continues below advertisement

JOIN US ON

Telegram