Sukhbir ਨੂੰ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ
Sukhbir Singh Badal: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਮਨ ਜਾਰੀ ਕਰਕੇ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ। ਪਾਰਟੀ ਨੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਦੇ ਸੰਮਨ ਨਹੀਂ ਮਿਲੇ ਹਨ ,ਜਦੋਂਕਿ ਐਸਆਈਟੀ ਟੀਮ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਵੀ SIT ਨੇ ਸੁਖਬੀਰ ਬਾਦਲ ਨੂੰ ਮੁੜ ਸੰਮਨ ਜਾਰੀ ਕਰਕੇ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।