Sukhbir Singh Badal । ਸਿਰਫ ਸਰਕਾਰੀ ਬੱਸਾਂ ਹੀ ਜਾ ਸਕਣਗੀਆਂ ਚੰਡੀਗੜ੍ਹ
Punjab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ।