CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | Paddy

Continues below advertisement

Paddy Procurement: ਪੰਜਾਬ ਵਿੱਚ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸਰਕਾਰ ਕਰਵਾਉਣ ਦੀ ਤਿਆਰੀ ਵਿੱਚ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਬੈਠਕ ਕੱਲ੍ਹ ਨੂੰ ਹੋਵੇਗੀ ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ DC ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਣਗੇ।

ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ DC ਨੂੰ ਝੋਨੇ ਦੀ ਖਰੀਦ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨਾਰਾਜ਼ ਚੱਲ੍ਹ ਰਹੇ ਆੜ੍ਹਤੀਆਂ ਨੂੰ ਵੀ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਆੜ੍ਹਤੀਆਂ ਦੇ ਵੱਲੋਂ ਹੜ੍ਹਤਾਲ ‘ਤੇ ਜਾਣ ਦੇ ਐਲਾਨ ਵਿਚਾਲੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਦਾਅਵਾ ਕੀਤਾ ਹੈ ਕਿ 1 ਅਕਤੂਬਰ ਤੋਂ ਹਰ ਹਾਲ ਵਿੱਚ ਝੋਨੇ ਦੀ ਖਰੀਦ ਹੋਵੇਗੀ । ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਦੀ ਮੰਤਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਹੈ ਜਿਸ ਤੋਂ ਬਾਅਦ ਹੁਣ 1 ਅਕਤੂਬਰ ਤੋਂ ਆੜ੍ਹਤੀਆਂ ਹੜ੍ਹਤਾਲ ‘ਤੇ ਜਾਨ ਦਾ ਫੈਸਲਾ ਲਿਆ ਹੈ ।

Continues below advertisement

JOIN US ON

Telegram