ਬੇਅਦਬੀ ਗੋਲੀਕਾਂਡ ਮਾਮਲਾ: ਸੁਮੇਧ ਸੈਣ ਦੀ ਅੱਜ SIT ਅਗੇ ਪੇਸ਼ੀ
Sumedh Saini: ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣਗੇ। 2015 ਦੇ ਕੋਟਕਪੂਰਾ ਗੋਲੀ (Kotakpura shooting) ਕਾਂਡ ਵਿੱਚ ਪੰਜਾਬ ਪੁਲਿਸ (Punjab Police) ਦੀ ਐਸਆਈਟੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਹ ਗੋਲੀਬਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਜਿੱਥੇ ਬੇਅਦਬੀ ਦਾ ਵਿਰੋਧ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸੀ। ਸੈਣੀ ਉਸ ਸਮੇਂ ਪੰਜਾਬ ਦੇ ਡੀਜੀਪੀ ਸਨ। ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਘਟਨਾ ਵਾਲੇ ਦਿਨ ਪੁਲਿਸ ਨੇ ਕਿਸ ਦੇ ਹੁਕਮਾਂ 'ਤੇ ਗੋਲੀ ਚਲਾਈ ਸੀ। ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ (Punjab Haryana High Court) ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ।