Sunanda Sharma Case | ਸੁਨੰਦਾ ਮਾਮਲੇ 'ਚ ਨਵੀਂ ਕੜੀ ਆਈ ਸਾਹਮਣੇ!ਵਕੀਲ ਨੇ ਕੀਤਾ ਵੱਡਾ ਖ਼ੁਲਾਸਾ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲੀਸ ਹੈੱਡਕੁਆਰਟਰ ਨੂੰ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ 2025 ਤੱਕ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਪਿਛਲੇੇ ਦਿਨੀਂ ਸੁਨੰਦਾ ਸ਼ਰਮਾ ਨੇ ਇੱਕ ਮਿਊਜ਼ਿਕ ਕੰਪਨੀ ਵੱਲੋਂ ਉਸ ਦੇ ਨਾਲ ਕੀਤੇ ਸੋਸ਼ਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਅਪੀਲ ਕੀਤੀ ਸੀ, ‘‘ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ।’’ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਐੱਸਪੀ ਰੈਂਕ ਦੇ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਹਾਲੇ ਤੱਕ ਪੁਲੀਸ ਦੀ ਰਿਪੋਰਟ ਨਹੀਂ ਮਿਲੀ ਹੈ ਅਤੇ ਹੋ ਸਕਦਾ ਹੈ ਕਿ ਛੇਤੀ ਹੀ ਰਿਪੋਰਟ ਮਿਲ ਜਾਵੇ।

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਗਾਇਕਾ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਬੇਲੋੜਾ ਮਾਨਸਿਕ ਦਬਾਅ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਲਿਹਾਜ਼ ਤੋਂ ਔਰਤਾਂ ਨੂੰ ਡਰਾਉਣਾ-ਧਮਕਾਉਣਾ, ਤੰਗ-ਪ੍ਰੇਸ਼ਾਨ ਕਰਨ ਜਾਂ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਕਮਿਸ਼ਨ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨਿਆਂ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ।

ਕਮਿਸ਼ਨ ਚੁੱਪ-ਚਾਪ ਦੁੱਖ ਝੱਲਣ ਵਾਲੀਆਂ ਕੁੜੀਆਂ ਨੂੰ ਨਿਧੜਕ ਹੋ ਕੇ ਅੱਗੇ ਆਉਣ ਅਤੇ ਆਪਣੇ ਹੱਕਾਂ ਲਈ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਪੀੜਤਾਂ ਦੀ ਸੁਰੱਖਿਆ, ਮਾਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਪੂਰੇ ਸਮਰਪਣ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਅਗਲੀ ਕਾਰਵਾਈ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਕਾਨੂੰਨ ਅਨੁਸਾਰ ਸਾਰੀਆਂ ਬਣਦੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾਣਗੀਆਂ।

 

JOIN US ON

Telegram
Sponsored Links by Taboola