Surkhbir Badal Attack Update | ਸੁਖਬੀਰ ਬਾਦਲ 'ਤੇ ਹਮਲੇ 'ਚ ਵੱਡੀ ਅਪਡੇਟ ! Bikram Majithia ਦਾ ਵੱਡਾ ਸਬੂਤ

Continues below advertisement

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Singh Badal) 'ਤੇ ਹੋਏ ਹਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਤੇ 'ਆਪ' ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ।  ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ 'ਆਪ' ਲੀਡਰਸ਼ਿਪ ਤੇ ਮੰਤਰੀ ਸੁਖਬੀਰ ਦੀ ਜਾਨ ਬਚਾਉਣ ਦਾ ਸਿਹਰਾ ਪੰਜਾਬ ਪੁਲਿਸ ਨੂੰ ਦੇ ਰਹੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਉਹ ਗੋਲੀਬਾਰੀ ਦੀ ਘਟਨਾ ਦੀ ਸੁਖਬੀਰ ਪ੍ਰਤੀ ਹਮਦਰਦੀ ਦੇ ਕੋਣ ਤੋਂ ਜਾਂਚ ਕਰਨਗੇ।

ਇਸ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੇ ਸ੍ਰੀ ਹਰਿਮੰਦਰ ਸਾਹਿਬ ਦੀ CCTV ਫੁਟੇਜ ਜਾਰੀ ਕੀਤੀ। ਇਸ ਵਿੱਚ ਉਹ ਦਾਅਵਾ ਕਰਦਾ ਹੈ ਕਿ 4 ਦਸੰਬਰ ਨੂੰ ਹੋਏ ਹਮਲੇ ਤੋਂ ਇੱਕ ਦਿਨ ਪਹਿਲਾਂ 3 ਦਸੰਬਰ ਨੂੰ ਅੰਮ੍ਰਿਤਸਰ ਪੁਲਿਸ ਦੇ ਐਸਪੀ ਹਰਪਾਲ ਸਿੰਘ ਨੇ ਹਮਲਾਵਰ ਨਰਾਇਣ ਸਿੰਘ ਚੌੜਾ (narain singh chaura)ਨਾਲ ਮੁਲਾਕਾਤ ਕੀਤੀ ਸੀ।

Continues below advertisement

JOIN US ON

Telegram