ਪੜਚੋਲ ਕਰੋ
Advertisement
ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੋਮਵਾਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਦੇ ਬਾਹਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ 'ਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਕਿਸਾਨਾਂ ਨੇ ਉਥੇ ਹੰਗਾਮਾ ਕਰ ਦਿੱਤਾ। ਦਰਅਸਲ 'ਚ ਜਦੋਂ ਕਿਸਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ ਸਨ ਪਰ ਪੁਲਿਸ ਨੇ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ। ਕਿਸਾਨਾਂ ਨੇ ਬੈਰੀਕੇਡ ਉਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਮਾਹੌਲ ਕਾਫੀ ਗਰਮ ਹੋ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ ਤੇ ਲੋਕਾਂ ਨਾਲ ਕੀਤਾ ਵਾਅਦਾ ਕੋਈ ਵੀ ਪੂਰਾ ਨਹੀਂ ਕੀਤਾ ਗਿਆ।
ਪੰਜਾਬ
CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ
View More
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement