ਅਕਾਲੀ ਦਲ ਨੇ ਇਹ ਮੁੱਦੇ ਉਠਾਏ, ਸੀਐਮ ਮਾਨ ਕੋਲ ਲਿਖਤੀ ਵਿਰੋਧ ਦਰਜ ਕਰਨ ਦੀ ਮੰਗ ਕੀਤੀ

Continues below advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਚੰਡੀਗੜ੍ਹ ਮੁੱਦਾ ਫਿਰ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੇਂਦਰੀ ਮੰਤਰੀ ਵੱਲੋਂ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਬਿਆਨ 'ਤੇ ਲਿਖਤੀ ਰੂਪ 'ਚ ਰੋਸ ਦਰਜ ਕਰਵਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਲਈ ਆਪਣਾ ਰੋਸ ਦਰਜ ਕਰਵਾਉਣ ਦਾ ਇਹ ਵਧੀਆ ਮੌਕਾ ਹੈ। ਡਾ: ਦਲਜੀਤ ਚੀਮਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਵੱਖਰੇ ਰਾਜ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਦਾ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਬਿਆਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ 'ਤੇ ਦਿੱਤਾ ਹੈ ਅਤੇ ਪੰਜਾਬ ਲਈ ਜ਼ਮੀਨ ਦੀ ਮੰਗ ਵੀ ਕੀਤੀ ਹੈ।

Continues below advertisement

JOIN US ON

Telegram