ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ ਵਿਜੀਲੈਂਸ ਨੇ ਪਾਇਆ ਘੇਰਾ!

Continues below advertisement

ਇਸ ਸਬੰਧੀ ਵਿਜੀਲੈਂਸ ਦੇ ਡੀਐਸਪੀ ਲਵਪ੍ਰੀਤ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੱਜ ਤਪਾ ਮੰਡੀ ਵਿੱਚ ਇੱਕ ਤਹਿਸੀਲਦਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਕਿਸਾਨ ਅਮਰੀਕ ਸਿੰਘ ਨੇ ਆਪਣੇ ਦੋਸਤ ਦੀ ਮਦਦ ਨਾਲ ਵਿਜੀਲੈਂਸ ਨਾਲ ਸੰਪਰਕ ਕੀਤਾ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਸ਼ਿਕਾਇਤਕਰਤਾ ਅਮਰੀਕ ਸਿੰਘ ਪਿੰਡ ਬੀਹਲਾ ਦਾ ਵਸਨੀਕ ਹੈ, ਜਿਸ ਤੋਂ ਮੁਲਜ਼ਮ ਤਹਿਸੀਲਦਾਰ ਨੇ ਜ਼ਮੀਨ ਦੀ ਰਜਿਸਟਰੀ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਇਸ ਮਾਮਲੇ ਵਿੱਚ ਤਹਿਸੀਲਦਾਰ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾਵੇਗੀ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਪੂਰੀ ਤਰ੍ਹਾਂ ਨਾਲ ਜਾਇਜ਼ ਕੰਮ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਤਹਿਸੀਲਦਾਰ ਐਸੋਸੀਏਸ਼ਨ ਦਾ ਪ੍ਰਧਾਨ ਹੈ ਜਾਂ ਨਹੀਂ, ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Continues below advertisement

JOIN US ON

Telegram