Internet suspended in Punjab |ਸਰਕਾਰ ਘਬਰਾਈ, ਪੰਜਾਬ ਵਿੱਚ ਵੀ ਇੰਟਰਨੈਟ 'ਤੇ ਪਾਬੰਦੀ ਲਾਈ ?
Internet suspended in Punjab |ਸਰਕਾਰ ਘਬਰਾਈ, ਪੰਜਾਬ ਵਿੱਚ ਵੀ ਇੰਟਰਨੈਟ 'ਤੇ ਪਾਬੰਦੀ ਲਾਈ ?
#Internet #suspended #Punjab #FarmerProtest #FarmerProtest2024 #Haryana #Delhi #Police #Punjab #KisanAndolan2024 #RailwayTrack #Haryana
#Delhichalo #shambhuborder #Farmers #Protest #sarwansinghpandher #piyushgoyal #arjunmunda #kuldeepdhaliwal #cmmann #bjp #pmmodi #delhichalo #farmersprotest2024 #delhiFarmersprotest #patilapolice #haryanapoliceupdate #abpsanjha
ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਵੀ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਇਨ੍ਹਾਂ ਹੁਕਮਾਂ ਦੀ ਕਾਪੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਜਨਤਕ ਕੀਤੀ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਰੋਸ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ,ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਹਿਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹੈ। ਕਈ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਸਨ ਤੇ ਕਈ ਥਾਵਾਂ 'ਤੇ ਇੰਟਰਨੈੱਟ ਚੱਲ ਰਿਹਾ ਸੀ। ਇਸ ਕਾਰਨ ਉਨ੍ਹਾਂ ਨੇ ਸੋਚਿਆ ਕਿ ਕੋਈ ਤਕਨੀਕੀ ਸਮੱਸਿਆ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਜਦੋਂ ਬੁੱਧਵਾਰ ਤੱਕ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨਾਲ ਸੰਪਰਕ ਕੀਤਾ। ਉਥੋਂ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਸੰਗਰੂਰ ਦੇ ਕਈ ਇਲਾਕਿਆਂ ਵਿੱਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।