Sangrur | ਲੌਂਗੋਵਾਲ 'ਚ ਨਸ਼ੇੜੀਆਂ ਦਾ ਆਤੰਕ - ਡਾਂਗ ਸੋਟਾ ਲੈ ਕੇ ਸੜਕ 'ਤੇ ਬੈਠੀਆਂ ਮਹਿਲਾਵਾਂ
Sangrur | ਲੌਂਗੋਵਾਲ 'ਚ ਨਸ਼ੇੜੀਆਂ ਦਾ ਆਤੰਕ - ਡਾਂਗ ਸੋਟਾ ਲੈ ਕੇ ਸੜਕ 'ਤੇ ਬੈਠੀਆਂ ਮਹਿਲਾਵਾਂ
ਡਾਂਗ ਸੋਟਾ ਲੈ ਕੇ ਸੜਕ 'ਤੇ ਬੈਠੀਆਂ ਇਹ ਮਹਿਲਾਵਾਂ ਨੁੱਕੜ ਪਹਿਰਾ ਦੇ ਰਹੀਆਂ ਹਨ
ਤਾਂਕਿ ਆਪਣੇ ਇਲਾਕੇ ਦੀ ਨਸ਼ੇੜੀਆਂ ਤੋਂ ਰਖਵਾਲੀ ਕਰ ਸਕਣ |
ਸੰਗਰੂਰ ਦਾ ਕਸਬਾ ਲੌਂਗੋਵਾਲ ਜੋ ਮਰਹੂਮ ਅਕਾਲੀ ਆਗੂ ਹਰਚੰਦ ਸਿੰਘ ਲੌਂਗੋਵਾਲ ਦੇ ਨਾਂ ਨਾਲ ਮਸ਼ਹੂਰ ਹੈ
ਅਤੇ ਜਿਸ ਦਾ ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਵਿੱਚ ਵੀ ਵੱਡਾ ਨਾਂ ਹੈ,
ਅੱਜ ਕੱਲ੍ਹ ਨਸ਼ਿਆਂ ਨੂੰ ਲੈ ਕੇ ਸੁਰਖੀਆਂ ਵਿੱਚ ਹੈ |
ਜਿਸ ਤੋਂ ਪ੍ਰੇਸ਼ਾਨ ਇਲਾਕੇ ਦੀਆਂ ਮਹਿਲਾਵਾਂ ਨੇ ਆਪ ਮੁਹਾਰੇ ਹੋ ਕੇ ਤਸਕਰਾਂ ਖਿਲਾਫ ਮੋਰਚਾ ਖੋਲ੍ਹਿਆ ਹੈ
ਮਹਿਲਾਵਾਂ ਦਾ ਕਹਿਣਾ ਹੈ ਕਿ ਨਸ਼ੇੜੀਆਂ ਦਾ ਆਤੰਕ ਇੰਨਾ ਜ਼ਿਆਦਾ ਹੋ ਚੁੱਕਾ ਹੈ ਕਿ
ਉਹ ਘਰਾਂ ਵਿੱਚ ਦਾਖਲ ਹੋ ਕੇ ਸਮਾਨ ਚੋਰੀ ਕਰਦੇ ਹਨ,
ਉਨ੍ਹਾਂ ਦੀਆਂ ਧੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ ਅਤੇ ਹੁਣ ਸਥਿਤੀ ਇਹ ਹੈ ਕਿ
ਨਸ਼ਾ ਤਸਕਰ ਉਨ੍ਹਾਂ ਦੇ ਛੋਟੇ-ਛੋਟੇ ਬੱਚਿਆਂ ਨੂੰ ਲਾਲਚ ਦੇ ਕੇ ਨਸ਼ੇ ਦੀ ਸਪਲਾਈ ਕਰ ਰਹੇ ਹਨ,
ਹਾਲਾਂਕਿ ਪੁਲਿਸ ਨੇ ਲੋਕਾਂ ਦੇ ਨਾਲ ਕਈ
ਦੁਕਾਨਾਂ 'ਤੇ ਵੀ ਛਾਪੇਮਾਰੀ ਕੀਤੀ ਪਰ ਉਨ੍ਹਾਂ ਨੂੰ ਖਾਲੀ ਹੱਥ ਪਰਤਣਾ ਪਿਆ |
ਲੌਂਗੋਵਾਲ ਦੇ ਐੱਸ.ਐੱਚ.ਓ. ਦਾ ਕਹਿਣਾ ਹੈ ਕਿ ਉਹ ਨਸ਼ਾ ਤਸਕਰਾਂ 'ਤੇ ਲਗਾਤਾਰ ਸ਼ਿਕੰਜਾ ਕੱਸ ਰਹੇ ਹਾਂ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।