SKM ਦਾ ਵੱਡਾ ਐਲਾਨ ਮੁੱਖ ਮੰਤਰੀ ਸਮੇਤ ਮੰਤਰੀਆਂ ਦੇ ਘਰ ਬਾਹਰ ਲਾਉਣਗੇ ਡੇਰੇ
SKM ਦਾ ਵੱਡਾ ਐਲਾਨ ਮੁੱਖ ਮੰਤਰੀ ਸਮੇਤ ਮੰਤਰੀਆਂ ਦੇ ਘਰ ਬਾਹਰ ਲਾਉਣਗੇ ਡੇਰੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ 17 ਅਗਸਤ 2024 ਨੂੰ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਰਾਂ ਵੱਲ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦਿੱਤੇ ਜਾਣਗੇ। ਇਹ ਫੈਸਲਾ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮਨਜੀਤ ਸਿੰਘ ਧਨੇਰ, ਜੰਗਵੀਰ ਸਿੰਘ ਚੌਹਾਨ, ਕੰਵਲਪ੍ਰੀਤ ਸਿੰਘ ਪੰਨੂ ਅਤੇ ਰਾਮਿੰਦਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ਉੱਪਰ ਨਿੱਠ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਹਿਸੂਸ ਕੀਤਾ ਗਿਆ ਕਿ ਪੰਜਾਬ ਵਿੱਚ ਪਾਣੀ ਦਾ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਜ਼ਮੀਨ ਹੇਠਲਾ ਪਾਣੀ ਮਾਹਰਾਂ ਮੁਤਾਬਕ 2039 ਤੱਕ ਖਤਮ ਹੋ ਜਾਵੇਗਾ। ਦੂਸਰੀ ਤੱਘੀ ਵਿਚੋਂ ਪਾਣੀ ਖਤਮ ਹੋਣ ਕੰਢੇ ਪੁੱਜ ਗਿਆ ਹੈ। ਦੂਸਰੇ ਪਾਸੇ ਬਹੁਤ ਸਾਰੇ ਇਲਾਕਿਆਂ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਸੰਕਟ ਦਰਪੇਸ਼ ਹੈ। ਨਹਿਰੀ ਢਾਂਚਾ ਤਹਿਸ ਨਹਿਸ ਹੋ ਗਿਆ ਹੈ ਸਿੱਟੇ ਵਜੋਂ 1970 ਵਿੱਚ ਜਿਹੜਾ 45% ਰਕਬਾ ਨਹਿਰੀ ਸਿੰਜਾਈ ਹੇਠ ਸੀ, ਉਹ ਹੁਣ ਘੱਟ ਕੇ 27% ਰਹਿ ਗਿਆ ਹੈ। ਇਸ ਲਈ ਨਹਿਰੀ ਢਾਂਚੇ ਨੂੰ ਦੁਬਾਰਾ ਨਵੇਂ ਸਿਰੇ ਤੋਂ ਪੈਰਾਂ ਸਿਰ ਕਰਨ ਲਈ ਵੱਡੇ ਵਿੱਤ ਦੀ ਲੋੜ ਹੈ। ਕਿਸਾਨ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਮਜ਼ਬੂਰ ਹੈ। ਪੰਜਾਬੀ ਇਸ ਮਾਮਲੇ ਸਬੰਧੀ ਚਿੰਤਨ ਅਤੇ ਚਿੰਤਾ ਵਿੱਚ ਹਨ।
ਇਸ ਲਈ ਸੰਯੁਕਤ ਕਿਸਾਨ ਮੋਰਚਾ ਪਾਣੀ ਦੀ ਵੰਡ, ਵਰਤੋਂ, ਸਾਂਭ ਸੰਭਾਲ ਅਤੇ ਪ੍ਰਦੂਸ਼ਣ ਨਾਲ ਸਬੰਧਤ ਬੁਨਿਆਦੀ ਮੰਗਾਂ ਨੂੰ ਸੰਬੋਧਨ ਕਰੇਗਾ। ਦਰਿਆਈ ਪਾਣੀਆਂ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਦਾਇਰੇ ਅਨੁਸਾਰ ਹੱਲ ਕਰਨ, ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਖੇਤ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਮੀਂਹ ਦੇ ਪਾਣੀ ਦੀ ਸੰਭਾਲ, ਪਾਣੀ ਦੀ ਰੀਚਾਰਜ਼ਿੰਗ ਅਤੇ ਸਨਅਤੀ ਇਕਾਈਆਂ ਅਤੇ ਸੀਵਰੇਜ਼ ਸਿਸਟਮ ਅਤੇ ਹੋਰ ਢੰਗਾਂ ਨਾਲ ਪਾਣੀਆਂ ਦੇ ਹੋ ਰਹੇ ਪ੍ਰਦੂਸ਼ਣ ਨਾਲ ਸਬੰਧਤ ਮੰਗਾਂ ਨੂੰ ਉਠਾਇਆ ਜਾਵੇਗਾ।
swarajya videos,swarajya magazine,swarajyamag,swarajya,sanyukt kisan morcha,yogendra yadav,farmers protest,farmers protest in delhi,farmers protest news,farmers protest today,farmer protest,lakhimpur kheri,farmers protest to delhi,kisan andolan,aam aadmi party,lakhimpur kheri news,lakhimpur kheri violence,aap,farmer protest today,lakhimpur kheri case,singhu border,kisan morcha,delhi protest,farmer protest news,lakhimpur kheri incident