ਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰ

Continues below advertisement

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕਾਨਫਰੰਸ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਟਿੰਗ ਬਾਰੇ ਵਿਥਾਰਪੂਰਵਕ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ, ਮੁੱਖ ਮੰਤਰੀ ਨੇ ਛੋਟੇ ਤਬਕੇ ਦੇ ਮਜ਼ਦੂਰਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਐਲਾਨ ਕੀਤਾ ਹੈ ਜੋ ਕਿ ਜਿਮੀਂਦਾਰਾਂ ਕੋਲ ਬਹੁਤ ਹੀ ਛੋਟੇ ਪੱਧਰ ਦੇ ਮਜ਼ਦੂਰ ਹਨ। ਅਮਨ ਅਰੋੜਾ ਨੇ ਕਿਹਾ ਕਿ ਅਜਿਹੇ 11,231 ਲਾਭਪਾਤਰੀਆਂ ਨੂੰ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਦਾਅਵਾ ਕੀਤਾ ਹੈ ਜਿਹੜੇ ਬਹੁਤ ਜ਼ਿਆਦਾ ਸਮੇਂ ਤੋਂ ਅਜਿਹੀਆਂ ਜ਼ਮੀਨਾਂ ਦੀ ਦੇਖਭਾਲ ਕਰ ਰਹੇ ਹਨ ਜਿਨ੍ਹਾਂ ਦਾ ਕੋਈ ਵਾਲੀ-ਵਾਰਿਸ ਨਹੀਂ ਹੈ। ਮੰਤਰੀ ਨੇ ਦੱਸਿਆ ਕਿ ਅਜਿਹੀ 4,196 ਏਕੜ ਜ਼ਮੀਨ ਹੈ।

ਇਸ ਤੋਂ ਇਲਾਵਾ 14 ਡੈਮ ਤੇ ਹੈੱਡਵਰਕਸ ਦੀ ਸਾਫ਼-ਸਫ਼ਾਈ ਤੇ ਸੁਰੱਖਿਆ ਦਾ ਵਰਲਡ ਬੈਂਕ ਤੋਂ 12 ਸਾਲ ਤੋਂ ਲੋਨ ਦੇ ਰੂਪ 'ਚ ਆਉਣਾ ਹੈ। ਲੋਕਲ ਬਾਡੀਜ਼ ਦੀਆਂ ਲੈਡਜ਼ ਜਿੱਥੇ ਹੌਸਪਿਟਲ ਜਾਂ ਸਰਕਾਰੀ ਸੰਸਥਾਵਾਂ ਬਣੀਆਂ ਹੋਈਆਂ ਨੇ, ਉਹ ਇਲਲੀਗਲ ਆਕੂਪਾਈਡ ਨੇ। ਸਕੂਲ ਬਣਿਆ ਹੈ ਜਾਂ ਹੌਸਪਟਿਲ ਬਣਿਆ ਹੈ। ਇਸ ਲਈ ਉਸ ਦੀ ਅਪਗ੍ਰੇਡੇਸ਼ਨ ਨਹੀਂ ਹੁੰਦੀ। ਇਹ ਜ਼ਮੀਨਾਂ ਉਸ ਮਹਿਕਮੇ ਨੂੰ ਟਰਾਂਸਫਰ ਕਰਨ ਦੀ ਕਲੀਅਰੈਂਸ ਦਿੱਤੀ ਗਈ ਹੈ ਤਾਂ ਜੋ ਇਨ੍ਹਾਂ ਦੀ ਸਾੰਭ-ਸੰਭਾਲ ਤੇ ਅਪਗ੍ਰੇਡੇਸ਼ਨ ਹੋ ਸਕੇ।

Continues below advertisement

JOIN US ON

Telegram