AAP MLA's ਨੂੰ ਕਰੋੜਾਂ ਦੇ ਔਫਰ ਦਾ ਮਾਮਲਾ
Continues below advertisement
ਆਮ ਆਦਮੀ ਪਾਰਟੀ ਨੇ 'ਆਪਰੇਸ਼ਨ ਲੋਟਸ' ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। 'ਆਪ' ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। 'ਆਪ' ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ 'ਆਪਰੇਸ਼ਨ ਲੋਟਸ' ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।
Continues below advertisement