ਰਾਜਵੀਰ ਜਵੰਧਾ ਲਈ ਦੂਆਵਾਂ ਕਰ ਰਿਹਾ ਸਾਰਾ ਪੰਜਾਬੀ ਜਗਤ

Continues below advertisement

ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਿਮਾਚਲ ਦੇ ਬੱਦੀ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦੱਸ ਦਈਏ ਕਿ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

ਉਹ ਬਾਈਕ ਚਲਾਉਂਦਿਆਂ ਹੋਇਆਂ ਸੜਕ 'ਤੇ ਡਿੱਗ ਗਏ ਜਿਸ ਕਰਕੇ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਦਾ ਦਿਮਾਗ ਵੀ ਡੈੱਡ ਹੋ ਗਿਆ ਹੈ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਵੇਲੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਮੰਨੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਗਾਇਕ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਅਦਾਕਾਰ ਕਰਮਜੀਤ ਅਨਮੋਲ ਸਣੇ ਕਈ ਅਦਾਕਾਰ ਫੋਰਟਿਸ ਹਸਪਤਾਲ ਪਹੁੰਚੇ। ਡਾਕਟਰਾਂ ਦੀ ਇੱਕ ਟੀਮ ਅਜੇ ਵੀ ਜਵੰਦਾ ਦੀ ਲਗਾਤਾਰ ਜਾਂਚ ਕਰ ਰਹੀ ਹੈ। ਜਵੰਦਾ ਦੀ ਹਾਲਤ ਨਾਜ਼ੁਕ ਹੋਣ ਬਾਰੇ ਹੁਣ ਡਾਕਟਰਾਂ ਦੇ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।

Continues below advertisement

JOIN US ON

Telegram
Continues below advertisement
Sponsored Links by Taboola