ਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਹਰਾ ਸੈਮੀਫਾਈਨਲ 'ਚ ਬਣਾਈ ਜਗ੍ਹਾ
Continues below advertisement
ਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਹਰਾ ਸੈਮੀਫਾਈਨਲ 'ਚ ਬਣਾਈ ਜਗ੍ਹਾ
ਭਾਰਤੀ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਉਸ ਨੇ ਗ੍ਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਬਣਾਈ ਹੈ। ਇਹ ਮੈਚ 1-1 ਨਾਲ ਡਰਾਅ ਰਿਹਾ। ਇਸ ਤੋਂ ਬਾਅਦ ਸ਼ੂਟਆਊਟ ਦੀ ਵਾਰੀ ਆਈ। ਇਸ 'ਚ ਭਾਰਤ ਨੇ ਬ੍ਰਿਟੇਨ ਨੂੰ 4-2 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਸਿੰਘ, ਸੁਖਜੀਤ ਸਿੰਘ, ਲਲਿਤ ਕੁਮਾਰ ਉਪਾਧਿਆਏ ਅਤੇ ਰਾਜ ਕੁਮਾਰ ਪਾਲ ਨੇ ਇੱਕ-ਇੱਕ ਗੋਲ ਕੀਤਾ।ਭਾਰਤ ਅਤੇ ਗ੍ਰੇਟ ਬ੍ਰਿਟੇਨ ਦੋਵਾਂ ਟੀਮਾਂ ਨੇ ਪਹਿਲੇ ਕੁਆਰਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗੋਲ ਕਰਨ ਦੇ ਕਈ ਯਤਨ ਕੀਤੇ। ਪਰ ਦੋਵਾਂ ਟੀਮਾਂ ਵਿੱਚੋਂ ਕਿਸੇ ਨੂੰ ਵੀ ਸਫਲਤਾ ਨਹੀਂ ਮਿਲੀ। ਪਹਿਲੇ ਕੁਆਰਟਰ ਵਿੱਚ ਪੀਆਰ ਸ੍ਰੀਜੇਸ਼ ਨੇ ਗ੍ਰੇਟ ਬ੍ਰਿਟੇਨ ਵੱਲੋਂ ਕੀਤੇ ਕਈ ਸ਼ਾਨਦਾਰ ਗੋਲ ਬਚਾਏ। ਭਾਰਤ ਨੂੰ ਪੈਨਲਟੀ ਕਾਰਨਰ ਵੀ ਮਿਲਿਆ। ਪਰ ਭਾਰਤੀ ਟੀਮ ਕੋਈ ਗੋਲ ਨਹੀਂ ਕਰ ਸਕੀ। ਇਸ ਤਰ੍ਹਾਂ ਪਹਿਲਾ ਕੁਆਰਟਰ ਗੋਲ ਰਹਿਤ ਰਿਹਾ।
Continues below advertisement